ਜਲੰਧਰ (ਸੋਨੂੰ)- ਜਲੰਧਰ ਦੇ ਗਾਜ਼ੀ ਗੁੱਲਾ ਸਥਿਤ ਲਕਸ਼ਮੀ ਪੈਲੇਸ ਨੇੜੇ ਘਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਨਿਊ ਗੋਪਾਲ ਨਗਰ ਦੇ ਚੱਪਲਾਂ ਦੇ ਵਪਾਰੀ ਅਸ਼ੋਕ ਕੁਮਾਰ ਦੇ ਘਰ ਵਿੱਚ ਜੋਤ ਜਗਾਉਣ ਸਮੇਂ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ ਘਰ ਦੀ ਔਰਤ ਨੇ ਮੰਦਿਰ 'ਚ ਜੋਤ ਜਗਾਈ ਸੀ। ਜੋਤ ਜਗਾਉਣ ਮਗਰੋਂ ਉਹ ਆਪਣੇ ਬੇਟੇ ਨਾਲ ਕਿਸੇ ਕੰਮ ਦੇ ਸਿਲਸਿਲੇ 'ਚ ਬਾਜ਼ਾਰ ਚਲੀ ਗਈ ਤਾਂ ਘਰ 'ਚ ਜੋਤ ਨਾਲ ਪਏ ਕੱਪੜਿਆਂ ਨੂੰ ਅੱਗ ਲੱਗ ਗਈ। ਹੌਲੀ-ਹੌਲੀ ਅੱਗ ਨੇ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਅੱਗ ਬੁਝਾਊ ਵਿਭਾਗ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਮੌਕੇ 'ਤੇ ਫਾਇਰ ਵਿਭਾਗ ਦੀਆਂ 5 ਗੱਡੀਆਂ ਅੱਗ 'ਤੇ ਕਾਬੂ ਪਾਉਣ 'ਚ ਜੁਟੀਆਂ ਹੋਈਆਂ ਹਨ।
ਇਹ ਵੀ ਪੜ੍ਹੋ- ਨੰਗਲ 'ਚ ਵਾਪਰੇ ਦਰਦਨਾਕ ਹਾਦਸੇ ਨੇ ਖੋਹੀਆਂ ਖ਼ੁਸ਼ੀਆਂ, 12ਵੀਂ 'ਚ ਪੜ੍ਹਦੀ ਵਿਦਿਆਰਥਣ ਦੀ ਮੌਤ, ਭੈਣ ਜ਼ਖ਼ਮੀ
ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਬੁਝਾਊ ਵਿਭਾਗ ਦੇ 3 ਕਰਮਚਾਰੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਦੀ ਪਛਾਣ ਮਨਿੰਦਰ ਕੁਮਾਰ ਜੱਸੀ, ਅਭੀ ਗਿੱਲ ਅਤੇ ਰਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕੱਚੇ ਮੁਲਾਜ਼ਮ ਹਨ। ਅੱਗ 'ਚ ਝੁਲਸਣ ਤੋਂ ਬਾਅਦ ਵੀ ਤਿੰਨੋਂ ਅੱਗ 'ਤੇ ਕਾਬੂ ਪਾਉਣ 'ਚ ਲੱਗੇ ਹੋਏ ਸਨ। ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਹਾਦਸੇ 'ਚ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ- ਦੋਸਤ ਕੋਲ ਰਹਿ ਰਹੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਨੂੰ ਅਜਿਹੇ ਹਾਲ 'ਚ ਵੇਖ ਭੈਣਾਂ ਦਾ ਨਿਕਲਿਆ ਤ੍ਰਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਮਿਲਣ ਦੇ ਵੱਖ-ਵੱਖ ਮਾਮਲਿਆਂ 'ਚ 3 ਖ਼ਿਲਾਫ਼ ਕੇਸ ਦਰਜ
NEXT STORY