ਫਿਲੌਰ (ਭਾਖੜੀ) : ਫਿਲੋਰ ਦੇ ਗੜ੍ਹਾ ਰੋਡ 'ਤੇ ਬੁੱਧਵਾਰ ਸ਼ਾਮ ਨੂੰ ਇੱਕ ਘਰ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲਾਇਟਾਂ ਲਾ ਰਹੇ ਬਿਜਲੀ ਦੇ ਮਕੈਨਿਕ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਕਾਜੀਆਂ, ਫਿਲੌਰ ਵਜੋ ਹੋਈ ਹੈ।
ਇਹ ਵੀ ਪੜ੍ਹੋ : ਕਾਰ ਸਵਾਰ ਬਾਰਾਤੀਆਂ ਵੱਲੋਂ ਟਰੱਕ ਡਰਾਈਵਰ ਤੇ ਸਾਥੀ ਨਾਲ ਕੁੱਟਮਾਰ, ਖੋਹੇ ਪੈਸੇ ਤੇ ਚਾਬੀਆਂ
ਜਾਣਕਾਰੀ ਮੁਤਾਬਕ ਨੌਜਵਾਨ ਬੀਤੀ ਰਾਤ ਇਕ ਘਰ 'ਚ ਦੀਵਾਲੀ ਲਈ ਲੜੀਆਂ ਲਗਾਉਣ ਲਈ ਗਿਆ ਸੀ। ਇਸ ਦੌਰਾਨ ਜਦੋਂ ਉਹ ਜੋੜ ਲਗਾ ਰਿਹਾ ਸੀ ਤਾਂ ਉਸ ਸਮੇਂ ਉਸ ਨੂੰ ਕਰੰਟ ਲੱਗ ਗਿਆ। ਉਸ ਨੂੰ ਤੁਰੰਤ ਫਿਲੌਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਹਾਲਾਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਜਦੋਂ ਉਹ ਉੱਥੇ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਘਟਨਾ ਕਾਰਨ ਪੂਰੇ ਇਲਾਕੇ 'ਚ ਮਾਤਮ ਪਸਰ ਗਿਆ ਹੈ।
ਇਹ ਵੀ ਪੜ੍ਹੋ : ਜੀਪ 'ਚ ਸਵਾਰ ਹੋ ਕੇ ਲੇਬਰ ਲੈਣ ਗਏ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ, ਰਸਤੇ 'ਚ ਹੋਈ ਟਰੱਕ ਨਾਲ ਟੱਕਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਸ਼ੂ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਚਾਲਕ ਦੀ ਮੌਤ
NEXT STORY