ਟਾਂਡਾ (ਵਰਿੰਦਰ ਪੰਡਿਤ, ਮੋਮੀ)-ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਲਈ ਅੱਜ ਦਿੱਤੇ ਗਏ ਪੰਜਾਬ ਬੰਦ 'ਤੇ ਸੱਦੇ ਦਾ ਅਸਰ ਟਾਂਡਾ ਵਿਚ ਵੀ ਵੇਖਣ ਨੂੰ ਮਿਲਿਆ। ਇਸ ਦੌਰਾਨ ਜਿੱਥੇ ਬਾਜ਼ਾਰ ਅਤੇ ਸੜਕਾਂ 'ਤੇ ਪੂਰੀ ਤਰ੍ਹਾਂ ਸੰਨਾਟਾ ਛਾਇਆ ਰਿਹਾ, ਉਥੇ ਹੀ ਸਬਜ਼ੀ ਮੰਡੀ ਵਿਚ ਪੂਰੀ ਤਰ੍ਹਾਂ ਬੰਦ ਰਹੀ।
ਇਸ ਦੌਰਾਨ ਬੀ. ਕੇ. ਯੂ. ਆਜ਼ਾਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬੀਤੇ ਦਿਨੀਂ ਸਬਜ਼ੀ ਮੰਡੀ ਮੇਨ ਬਾਜ਼ਾਰ ਵਿੱਚ ਮੀਟਿੰਗਾਂ ਕਰਕੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਕਿਸਾਨੀ ਸੰਘਰਸ਼ ਦਾ ਸਾਥ ਦੇਣ, ਜਿਸ ਦਾ ਅਸਰ ਵੇਖਣ ਨੂੰ ਮਿਲਿਆ। ਪੰਜਾਬ ਬੰਦ ਦੌਰਾਨ ਅੱਜ ਟਾਂਡਾ ਦੇ ਬਿਜਲੀ ਘਰ ਚੌਂਕ ਵਿੱਚ ਹਾਈਵੇਅ ਜਾਮ ਕੀਤਾ ਗਿਆ ਹਾਲਾਂਕਿ ਪੰਜਾਬ ਬੰਦ ਦੇ ਸੱਦੇ 'ਤੇ ਪਹਿਲਾਂ ਹੀ ਆਵਾਜਾਈ ਬੇਹਦ ਘੱਟ ਦਿਸੀ। ਬੰਦ ਦੀ ਕਾਲ ਦੌਰਾਨ ਅੱਡਾ ਸਰਾ, ਚੌਲਾਂਗ, ਜਲਾਲਪੁਰ, ਖੁੱਡਾ ਅਤੇ ਮਿਆਣੀ ਵਿੱਚ ਵੀ ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ।
ਇਹ ਵੀ ਪੜ੍ਹੋ- ਬੰਦ ਦੌਰਾਨ ਪੰਜਾਬ 'ਚ ਵੱਡੀ ਘਟਨਾ, SSF ਮੁਲਾਜ਼ਮਾਂ ਨਾਲ ਵਾਪਰਿਆ ਦਰਦਨਾਕ ਹਾਦਸਾ
ਬੰਦ ਦੇ ਸੱਦੇ ਦੇ ਮੱਦੇ ਨਜ਼ਰ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਬਿਜਲੀ ਘਰ ਚੌਂਕ ਟੀ ਪੁਆਇੰਟ 'ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਸੜਕੀ ਆਵਾਜਾਈ ਪੂਰਨ ਤੌਰ 'ਤੇ ਠੱਪ ਕੀਤੀ ਗਈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਤੱਕ ਹੋਏ ਇਸ ਬੰਦ ਦੌਰਾਨ ਸੰਪੂਰਨ ਤੌਰ 'ਤੇ ਚੱਕਾ ਜਾਮ ਰਿਹਾ, ਉੱਥੇ ਹੀ ਜੰਮੂ ਦਿੱਲੀ ਰੇਲਵੇ ਮਾਰਗ 'ਤੇ ਵੀ ਰੇਲਾਂ ਦਾ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, Birthday ਪਾਰਟੀ ਤੋਂ ਪਰਤਦਿਆਂ ਦੋ ਦੋਸਤਾਂ ਦੀ ਦਰਦਨਾਕ ਮੌਤ, ਗੱਡੀ ਦੇ ਉੱਡੇ ਪਰਖੱਚੇ
ਜ਼ਿਕਰਯੋਗ ਹੈ ਕਿ ਇਸ ਬੰਦ ਦੇ ਸੱਦੇ ਨੂੰ ਪਹਿਲਾਂ ਤੋਂ ਹੀ ਦੁਕਾਨਦਾਰਾਂ, ਵਪਾਰੀਆਂ, ਵਿਦਿਅਕ ਸੰਸਥਾਵਾਂ ਵੱਲੋਂ ਸਮਰਥਨ ਦਿੰਦੇ ਹੋਏ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ। ਉਧਰ ਦੂਜੇ ਪਾਸੇ ਇਸ ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ, ਪੈਟਰੋਲ ਪੰਪ ਖੁੱਲ੍ਹੇ ਰਹੇ, ਉੱਥੇ ਹੀ ਬੰਦ ਦੌਰਾਨ ਵਿਆਹ ਸ਼ਾਦੀਆਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਰੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨੀ ਅਤੇ ਕਿਸਾਨਾਂ ਦਾ ਲਗਾਤਾਰ ਘਾਣ ਕੀਤਾ ਹੈ, ਜਿਸ ਕਾਰਨ ਅੱਜ ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨ ਨੂੰ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਾ ਪਿਆ।
ਇਹ ਵੀ ਪੜ੍ਹੋ- 'ਲਾਕਡਾਊਨ' ਹੋਇਆ ਪੰਜਾਬ, ਦੁਕਾਨਾਂ ਤੋਂ ਲੈ ਕੇ ਸਰਕਾਰੀ ਦਫ਼ਤਰਾਂ ਤੱਕ ਸਭ ਕੁਝ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੰਦ ਦੌਰਾਨ ਪੰਜਾਬ 'ਚ ਵੱਡੀ ਘਟਨਾ, SSF ਮੁਲਾਜ਼ਮਾਂ ਨਾਲ ਵਾਪਰਿਆ ਦਰਦਨਾਕ ਹਾਦਸਾ
NEXT STORY