ਹੁਸ਼ਿਆਰਪੁਰ (ਅਮਰੀਕ)- ਬੀਤੇ ਦਿਨੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਡਡਿਆਣਾ ਕਲਾਂ 'ਚ ਕਤਲ ਕੀਤੇ ਗਏ ਮੌਜੂਦਾ ਸਰਪੰਚ ਅਤੇ ਦਲਿਤ ਆਗੂ ਸੰਦੀਪ ਕੁਮਾਰ ਚੀਨਾ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਸੰਦੀਪ ਕੁਮਾਰ ਚੀਨਾ ਨੂੰ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਸੰਦੀਪ ਕੁਮਾਰ ਚੀਨਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਵੱਡੀ ਕਾਰਵਾਈ, ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ 85 ਏਕੜ ਜ਼ਮੀਨ
ਅੰਤਿਮ ਸੰਸਕਾਰ ਮੌਕੇ ਪੀੜਤ ਪਰਿਵਾਰ ਦਾ ਦੁੱਖ ਦੇਖਿਆ ਨਹੀਂ ਜਾ ਰਿਹਾ ਸੀ ਤੇ ਹਰ ਇਕ ਵਿਅਕਤੀ ਵਲੋਂ ਚੀਨਾ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੰਦੀਪ ਚੀਨਾ ਦੀ ਮੌਤ ਨਾਲ ਇਕੱਲੇ ਪਰਿਵਾਰ ਨੂੰ ਹੀ ਨਹੀਂ ਬਲਕਿ ਸਮੁੱਚੇ ਦਲਿਤ ਭਾਈਚਾਰੇ ਨੂੰ ਵੀ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਰ ਇਕ ਉਸ ਇਨਸਾਨ ਨੂੰ ਸੰਦੀਪ ਚੀਨਾ ਦੀ ਕਮੀ ਮਹਿਸੂਸ ਹੋ ਰਹੀ ਹੈ, ਜਿਨ੍ਹਾਂ ਦੀ ਸੰਦੀਪ ਚੀਨਾ ਵਲੋਂ ਔਖੇ ਸਮੇਂ ਚ ਮਦਦ ਕੀਤੀ ਜਾਂਦੀ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਹਮੇਸ਼ਾ ਕੋਸ਼ਿਸ਼ ਰਹੇਗੀ ਕਿ ਸੰਦੀਪ ਚੀਨਾ ਦੀ ਸੋਚ ਨੂੰ ਜ਼ਿੰਦਾ ਰੱਖਿਆ ਜਾਵੇ ਤੇ ਜਿਵੇਂ ਸੱਚ ਦੇ ਮਾਰਗ 'ਤੇ ਚੱਲ ਕੇ ਉਹ ਗਰੀਬ ਲੋਕਾਂ ਦੀ ਮਦਦ ਕਰਦੇ ਸੀ, ਅਸੀਂ ਵੀ ਉਸੇ ਤਰ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਈਏ।
ਇਹ ਵੀ ਪੜ੍ਹੋ- ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਬਦਲੇ ਸਰਪੰਚਾਂ ਤੋਂ ਰਿਸ਼ਵਤ ਲੈਣ ਵਾਲਾ BDPO ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ 'ਚ ਸੰਦੀਪ ਕੁਮਾਰ ਚੀਨਾ ਦਾ ਉਸ ਵਕਤ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਸੰਦੀਪ ਚੀਨਾ ਆਪਣੇ ਡੰਪ 'ਤੇ ਹੀ ਮੌਜੂਦ ਸੀ ਤੇ ਇਸ ਦੌਰਾਨ ਮੋਟਰਸਾਈਕਲ ਤੇ ਆਏ 3 ਹਮਲਾਵਰਾਂ ਵਲੋਂ ਸੰਦੀਪ ਚੀਨਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਜਿਸ ਨਾਲ ਸੰਦੀਪ ਚੀਨਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਅੱਜ ਸੰਦੀਪ ਚੀਨਾ ਦਾ ਹਜ਼ਾਰਾਂ ਹੀ ਨਮ ਅੱਖਾਂ ਨਾਲ ਉਨ੍ਹਾਂ ਦੀ ਆਪਣੀ ਹੀ ਜ਼ਮੀਨ 'ਚ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ- ਪਾਕਿਸਤਾਨ ਜਾ ਰਹੀ ਔਰਤ ਨੇ ਲੁਧਿਆਣਾ 'ਚ ਬੱਚੀ ਨੂੰ ਦਿੱਤਾ ਜਨਮ, ਨਾਂ ਰੱਖਿਆ 'ਸਰਹੱਦ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਵਾਸੀ ਭਾਰਤੀਆਂ ਨੇ ਕੀਤਾ ਨਿਵੇਕਲਾ ਉਪਰਾਲਾ, ਪਿੰਡ ਦੇਹਰੀਵਾਲ ਵਿਖੇ 14 ਨਵ ਜੰਮੀਆਂ ਬੱਚੀਆਂ ਨੂੰ ਪਾਈ ਲੋਹੜੀ
NEXT STORY