ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਮੁੱਖ ਮੰਤਰੀ ਖੇਤੀ ਕਾਨੂੰਨਾਂ ਬਾਰੇ ਫਿਕਸ ਮੈਚ ਖੇਡਣਾ ਬੰਦ ਕਰਨ: ਸੁਖਬੀਰ ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਅਪੀਲ ਨੂੰ ਠੁਕਰਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਾਨੂੰਨ ਲਿਆਉਣ ਵਿਚ ਜਾਣ ਬੁੱਝ ਕੇ ਦੇਰੀ ਕਰਦਿਆਂ ਫਿਕਸ ਮੈਚ ਖੇਡਣਾ ਬੰਦ ਕਰਨ ਕਿਉਂਕਿ ਇਹ ਖੇਤੀ ਕਾਨੂੰਨ ਪੰਜਾਬ ਦੇ ਕਿਸਾਨਾਂ ਦੇ ਭਵਿੱਖ ਲਈ ਨੁਕਸਾਨਦੇਹ ਹਨ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਫ਼ਸਲੀ ਵਿੰਭਿਨਤਾ ਅਪਨਾਉਣ ਵਾਲਾ ਪੰਜਾਬ ਦਾ ਕਿਸਾਨ ਕਸੂਤਾ ਫਸਿਆ, ਚਿਹਰਿਆਂ ’ਤੇ ਆਈਆਂ ਪਲੱਤਣਾਂ
ਮੋਗਾ (ਗੋਪੀ ਰਾਊਕੇ) - ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨਾ ਅਤੇ ਕਣਕ ਦੇ ਰਵਾਇਤੀ ਚੱਕਰ ਵਿਚੋਂ ਬਾਹਰ ਨਿਕਲਣ ਅਤੇ ਝੋਨੇ ਦੀਆਂ ਘੱਟ ਖ਼ਪਤ ਵਾਲੀਆਂ ਕਿਸਮਾਂ ਦੀ ਬੀਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉੱਥੇ ਹੀ ਦੂਜੇ ਪਾਸੇ ਸਰਕਾਰੀ ਆਦੇਸ਼ ਮੰਨ ਕੇ ਫ਼ਸਲੀ ਵਿੰਭਨਤਾ ਅਪਨਾਉਣ ਵਾਲਾ ਪੰਜਾਬ ਦਾ ਕਿਸਾਨ ਵਰਗ ਐਤਕੀ ਕਸੂਤਾ ਫ਼ਸਦਾ ਨਜ਼ਰ ਆ ਰਿਹਾ ਹੈ।
ਸਰਕਾਰ ਅੰਦੋਲਨ ’ਚ ਮਸਰੂਫ, ਖੇਤਾਂ ’ਚ ਸੜ ਰਹੀ ਪਰਾਲੀ ਨੇ ਤੋੜਿਆ ਪਿਛਲੇ 4 ਸਾਲਾਂ ਦਾ ਰਿਕਾਰਡ
ਚੰਡੀਗੜ੍ਹ (ਅਸ਼ਵਨੀ) - ਪੰਜਾਬ ਦੇ ਖੇਤਾਂ ’ਚ ਅੱਗ ਲਾਉਣ ਦੀਆਂ ਘਟਨਾਵਾਂ ਨੇ ਇਸ ਵਾਰ ਰਿਕਾਰਡ ਤੋੜ ਦਿੱਤਾ ਹੈ। ਪਿਛਲੇ ਚਾਰ ਸਾਲਾਂ ਦੀ ਤੁਲਨਾ ਹੁਣ ਤਕ ਪਰਾਲੀ ਸਾੜਨ ਦੀਆਂ ਰਿਕਾਰਡਤੋੜ 1692 ਘਟਨਾਵਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। 21 ਸਤੰਬਰ ਤੋਂ 7 ਅਕਤੂਬਰ ਤਕ ਦੇ ਅੰਕੜਿਆਂ ਨੂੰ ਵੇਖਿਆ ਜਾਵੇ ਤਾਂ 2016 ’ਚ 694 ਘਟਨਾਵਾਂ, 2017 ਵਿਚ 575 ਘਟਨਾਵਾਂ, 2018 ਵਿਚ 301 ਅਤੇ 2019 ਵਿਚ 258 ਥਾਂਵਾਂ ’ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਸਨ।
ਸੰਗਰੂਰ: ਡੀ.ਸੀ. ਨੇ ਅਨੋਖੇ ਢੰਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਿੱਤਾ ਸੁਨੇਹਾ
ਸੰਗਰੂਰ (ਹਨੀ ਕੋਹਲੀ): ਸੰਗਰੂਰ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਅੱਜ ਖ਼ੁਦ ਖੇਤਾਂ ’ਚ ਜਾ ਕੇ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਸੁਪਰ ਸੀਡਰ ਜੋ ਮਸ਼ੀਨ ਹੈ ਉਸ ਬਾਰੇ ’ਚ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸੁਪਰ ਸੀਡਰ ਦਾ ਇਸਤੇਮਾਲ ਕਰਨ।
ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਕੋਰੋਨਾ ਦੇ ਟੈਸਟਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ
ਜਲੰਧਰ (ਚੋਪੜਾ)— ਮਹਾਨਗਰ ਜਲੰਧਰ ’ਚ ਕੋਵਿਡ-19 ਦੇ ਟੈਸਟਾਂ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਕਿਹਾ ਗਿਆ ਹੈ ਕਿ ਜ਼ਿਲੇ੍ਹ ਦੇ ਸਾਰੇ ਐੱਸ. ਡੀ. ਐੱਮਜ਼ ਨੂੰ 1200 ਲੋਕਾਂ ਦੇ ਕੋਰੋਨਾ ਟੈਸਟ ਕਰਵਾਉਣ ਦੇ ਟਾਰਗੈੱਟ ਨੂੰ ਪੂਰਾ ਕਰਨ ਦੀ ਕਵਾਇਦ ’ਚ ਸਿਹਤ ਮਹਿਕਮੇ ਦੀਆਂ ਟੀਮਾਂ ਹੁਣ ਸ਼ਹਿਰ ਦੇ ਮੁੱਖ ਮਾਰਗਾਂ ‘ਤੇ ਕੈਂਪ ਲਗਾ ਕੇ ਲੋਕਾਂ ਦੇ ਕੋਰੋਨਾ ਟੈਸਟ ਕਰਨਗੀਆਂ।
ਹਰਪਾਲ ਚੀਮਾ ਸਮੇਤ 'ਆਪ' ਦੇ ਸੀਨੀਅਰ ਆਗੂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ : ਵਜ਼ੀਫ਼ਾ ਘਪਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ 'ਚ 'ਆਪ' ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਅ ਕੀਤਾ, ਜਿਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਕਾਫੀ ਧੱਕਾ-ਮੁੱਕੀ ਹੈ ਅਤੇ ਪੁਲਸ ਨੇ ਰਾਹ 'ਚ ਹਰਪਾਲ ਚੀਮਾ ਸਮੇਤ ਬਾਕੀ ਸੀਨੀਅਰ ਪਾਰਟੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ।
ICMR ਦਾ ਵੱਡਾ ਖ਼ੁਲਾਸਾ: ਪੰਜਾਬ ਦੇ 9 ਵਿਅਕਤੀਆਂ ’ਚੋਂ ਇੱਕ ਵਿਅਕਤੀ ਹੁੰਦਾ ਹੈ ‘ਕੋਰੋਨਾ ਪੀੜਤ’ (ਵੀਡੀਓ)
ਜਲੰਧਰ (ਬਿਊਰੋ) - ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਵਲੋਂ ਸਤੰਬਰ ਮਹੀਨੇ 'ਚ ਪੰਜਾਬ ਦਾ ਦੂਜਾ ਸਰਵੇ ਕੀਤਾ ਗਿਆ ਹੈ। ਇਸ ਸਰਵੇ ਮੁਤਾਬਕ ਪੰਜਾਬ 'ਚ ਨੌਂ ਬੰਦਿਆਂ ਵਿਚੋਂ ਇੱਕ ਬੰਦਾ ਕੋਰੋਨਾ ਪਾਜ਼ੇਟਿਵ ਪਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ICMR ਵਲੋਂ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਦੇ 1598 ਲੋਕਾਂ ਦਾ ਸੈਂਪਲ ਲਿਆ ਗਿਆ ਸੀ। ਲੋਕਾਂ ਦੇ ਲਏ ਗਏ ਇਨ੍ਹਾਂ ਸੈਂਪਲਾਂ ’ਚੋਂ 180 ਵਿਅਕਤੀ ਕੋਰੋਨਾ ਪੀੜਤ ਪਾਏ ਗਏ ਹਨ।
ਸਰੂਪਾਂ ਦੇ ਮਾਮਲੇ 'ਚ ਫ਼ੌਜਦਾਰੀ ਮੁਕੱਦਮੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਯੂ-ਟਰਨ ਦੀ ਭਾਈ ਲੌਂਗੋਵਾਲ ਨੇ ਦੱਸੀ ਵਜ੍ਹਾ
ਅੰਮ੍ਰਿਤਸਰ (ਅਨਜਾਣ) : 328 ਪਾਵਨ ਸਰੂਪਾਂ ਦੇ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਕਾਰਜਕਰਨੀ ਨੂੰ ਲਗਾਈ ਗਈ ਸੇਵਾ ਦੂਸਰੇ ਦਿਨ ਵੀ ਜਾਰੀ ਰਹੀ। ਇਹ ਸੇਵਾ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੱਕ ਕੀਤੀ ਗਈ।
ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਮਜੀਠੀਆ ਦੀ ਭਾਰਤ ਸਰਕਾਰ ਨੂੰ ਅਪੀਲ
ਡੇਰਾ ਬਾਬਾ ਨਾਨਕ (ਵਤਨ): ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਆਪਣੇ ਪਾਰਟੀ ਵਰਕਰਾਂ ਦੇ ਨਾਲ ਕਸਬੇ ਦੇ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੇ ਬਣੇ ਆਰਜੀ ਕਰਤਾਰਪੁਰ ਦਰਸ਼ਨ ਸਥੱਲ ਨੇੜੇ ਪਹੁੰਚ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਲਈ ਅਰਦਾਸ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ 'ਸੁਖਦੇਵ ਢੀਂਡਸਾ' ਨੇ ਕੀਤਾ ਵੱਡਾ ਐਲਾਨ
ਮੋਹਾਲੀ (ਨਿਆਮੀਆਂ) : ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਸਾਰੀਆਂ ਸੀਟਾਂ ’ਤੇ ਚੋਣ ਲੜੀ ਜਾਵੇਗੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਦੀ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਧਰਮਵੀਰ ਗਾਂਧੀ ਦਾ ਕੈਪਟਨ ਨੂੰ ਸੁਝਾਅ, ਪੰਜਾਬ ਅੰਦਰ ਗੈਰ ਪੰਜਾਬੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਲੱਗੇ ਪਾਬੰਦੀ
ਚੰਡੀਗੜ੍ਹ : ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪੰਜਾਬ ਸਰਕਾਰ ਨੂੰ ਵਿਸ਼ੇਸ਼ ਮੰਗ ਕੀਤੀ ਹੈ ਕਿ ਸਰਕਾਰ ਵੱਲੋਂ ਤੁਰੰਤ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਇਜਲਾਸ ਦੌਰਾਨ ਸਰਕਾਰ ਵੱਲੋਂ ਪੰਜਾਬ ਅੰਦਰ ਗੈਰ ਪੰਜਾਬੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਾਈ ਜਾਵੇ।
ਜਲਦ ਹੋਣਗੀਆਂ SGPC ਦੀਆਂ ਚੋਣਾਂ, ਕੇਂਦਰ ਸਰਕਾਰ ਹੋਈ ਸਰਗਰਮ
ਨਵੀਂ ਦਿੱਲੀ (ਸੁਨੀਲ ਪਾਂਡੇ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ 2016 ਤੋਂ ਲਟਕਦੀਆਂ ਆ ਰਹੀਆਂ ਆਮ ਚੋਣਾਂ ਹੁਣ ਬਹੁਤ ਜਲਦੀ ਹੀ ਹੋਣ ਵਾਲੀਆਂ ਹਨ। ਜੇਕਰ ਸਭ ਕੁਝ ਠੀਕ-ਠਾਕ ਰਿਹਾ ਤਾਂ 6 ਮਹੀਨਿਆਂ ਅੰਦਰ ਇਹ ਚੋਣਾ ਹੋ ਜਾਣਗੀਆਂ। ਕੇਂਦਰ ਸਰਕਾਰ ਇਸ ਸਬੰਧੀ ਤੇਜ਼ੀ ਨਾਲ ਸਰਗਰਮ ਹੋ ਗਈ ਹੈ।
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
NEXT STORY