ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਵਿੱਚ ਬੀਤੀ ਰਾਤ ਇਲਾਜ ਕਰਵਾਉਣ ਆਏ ਵਿਅਕਤੀ ਵੱਲੋਂ ਡਾਕਟਰ ਨਾਲ ਬਦਸਲੂਕੀ ਕਰਕੇ ਐਮਰਜੈਂਸੀ ਵਾਰਡ ਦੇ ਸ਼ੀਸ਼ੇ ਭੰਨਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਾਹ ਦੀ ਦਿੱਕਤ ਹੋਣ ਦੀ ਸਮੱਸਿਆ ਲੈ ਕੇ ਸਤਨਾਮ ਸਿੰਘ ਸੱਤੀ ਪੁੱਤਰ ਮਲਕੀਤ ਸਿੰਘ ਪਿੰਡ ਫ਼ਤਿਹਪੁਰ ਕਲਾਂ ਨਾਂ ਦਾ ਵਿਅਕਤੀ ਹਸਪਤਾਲ ਦੇ ਵਿੱਚ ਦਵਾਈ ਲੈਣ ਆਇਆ ਸੀ।
ਉਨ੍ਹਾਂ ਦੱਸਿਆ ਕਿ ਜਦੋਂ ਉਸ ਨੂੰ ਚੈਕਅੱਪ ਲਈ ਬੈਡ ਦੇ ਉੱਪਰ ਲੇਟਣ ਲਈ ਕਿਹਾ ਤਾਂ ਮਰੀਜ਼ ਡਾਕਟਰ ਨਾਲ ਬਦਸਲੂਕੀ ਕਰਨ ਲੱਗ ਪਿਆ। ਡਾਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਵਿਅਕਤੀ ਵੱਲੋਂ ਉਨ੍ਹਾਂ ਨੂੰ ਗੋਲ਼ੀ ਮਾਰਨ ਦੀ ਧਮਕੀ ਦਿੱਤੀ ਗਈ ਅਤੇ ਐਮਰਜੈਂਸੀ ਵਾਰਡ ਦੇ ਦਰਵਾਜ਼ੇ ਅਤੇ ਟੇਬਲ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਸ ਬਾਰੇ ਥਾਣਾ ਗੜ੍ਹਸ਼ੰਕਰ ਪੁਲਸ ਨੂੰ ਵੀ ਸੁਚਿੱਤ ਕੀਤਾ ਗਿਆ ਅਤੇ ਮਰੀਜ਼ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ।
ਉੱਧਰ ਇਸ ਮਾਮਲੇ ਵਿੱਚ ਥਾਣਾ ਗੜ੍ਹਸ਼ੰਕਰ ਦੇ ਏ. ਐੱਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਇਤਲਾਹ ਮਿਲਣ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਡਾਕਟਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਅੱਜ ਜਲੰਧਰ ਦਾ ਦੌਰਾ ਕਰਨਗੇ CM ਕੇਜਰੀਵਾਲ ਤੇ CM ਭਗਵੰਤ ਮਾਨ, ਕਰ ਸਕਦੇ ਨੇ ਵੱਡੇ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਦੇਸੀ ਪਿਸਤੌਲ, 2 ਮੈਗਜ਼ੀਨ ਅਤੇ 1 ਜ਼ਿੰਦਾ ਕਾਰਤੂਸ ਮੁਲਜ਼ਮ ਕਾਬੂ
NEXT STORY