ਦਸੂਹਾ (ਝਾਵਰ) : ਕਰਮਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਜੋ ਹਾਜੀਪੁਰ ਚੌਂਕ ਦਸੂਹਾ ਵਿਖੇ ਗੇਟ ਗਰਿੱਲ ਦੀ ਦੁਕਾਨ ਚਲਾਉਂਦਾ ਸੀ। ਉਸ ਦੇ ਮਾਤਾ-ਪਿਤਾ ਦੀ ਕਈ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਹੁਣ ਉਹ ਮਾਨਸਿਕ ਤੌਰ ‘ਤੇ ਕਾਫੀ ਪ੍ਰੇਸਾਨ ਰਹਿੰਦਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ : ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ, ਪੁਲਸ ਤੇ ਲੋਕਾਂ ਵਿਚਾਲੇ ਹੋਈ ਤਿੱਖੀ ਬਹਿਸ
ਰਾਤ ਨੂੰ ਦੁਕਾਨ ‘ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦੋਂ ਉਹ ਘਰ ਨਹੀਂ ਪਹੁੰਚਿਆ ਤਾਂ ਉਸ ਦੇ ਇਕ ਰਿਸਤੇਦਾਰ ਨੇ ਉਸ ਦੀ ਦੁਕਾਨ ਖੋਲ੍ਹੂੀ ਤਾਂ ਉਸ ਦੀ ਲਾਸ ਪੱਖੇ ਨਾਲ ਲਟਕਦੀ ਮਿਲੀ। ਇਸ ਸਬੰਧੀ ਥਾਣਾ ਦਸੂਹਾ ਦੇ ਐੱਸ.ਐੱਚ.ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਦੇ ਲਾਸ਼ ਘਰ ਵਿੱਚ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਦਿੱਤਾ ਰਾਜਪਾਲ ਨੂੰ ਆਦੇਸ਼, ਕਿਹਾ- 'ਅਜਿਹੇ ਮਾਮਲੇ ਸੁਪਰੀਮ ਕੋਰਟ ਆਉਣ ਤੋਂ ਪਹਿਲਾਂ ਹੀ ਸੁਲਝਾਓ'
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਕਾਰਨ ਉਜੜਿਆ ਇਕ ਹੋਰ ਘਰ, 22 ਸਾਲਾ ਨੌਜਵਾਨ ਦੀ ਗਈ ਜਾਨ, ਸ਼ਮਸ਼ਾਨਘਾਟ 'ਚੋਂ ਮਿਲੀ ਲਾਸ਼
NEXT STORY