ਨਵਾਂਸ਼ਹਿਰ (ਤ੍ਰਿਪਾਠੀ)- 2 ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਵਿਅਕਤੀਆਂ ਨੂੰ 160 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਗੜ੍ਹਸ਼ੰਕਰ ਰੋਡ ਵੱਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਤਾਂ ਮਹਿੰਦੀਪੁਰ ਪੁਲ ਦੇ ਹੇਠਾਂ ਇਕ ਵਿਅਕਤੀ ਆਉਂਦਾ ਵੇਖਿਆ ਗਿਆ। ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿਚ ਫੜਿਆ ਮੋਮੀ ਪਾਰਦਰਸ਼ੀ ਲਿਫ਼ਾਫ਼ਾ ਸੜਕ ’ਤੇ ਸੁੱਟ ਦਿੱਤਾ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 20 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਕਾਬੂ ਵਿਅਕਤੀ ਦੀ ਪਛਾਣ ਅਮਿਤ ਕੁਮਾਰ ਉਰਫ਼ ਸੋਨੂੰ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਖ਼ਿਲਾਫ਼ ਪਹਿਲਾਂ ਹੀ ਐੱਨ. ਡੀ. ਪੀ. ਐੱਸ. ਅਤੇ ਆਬਕਾਰੀ ਐਕਟ ਤਹਿਤ 3 ਕੇਸ ਦਰਜ ਹਨ।
ਇਹ ਵੀ ਪੜ੍ਹੋ- 9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਮੌਤ, ਕੈਨੇਡਾ ਜਾਣ ਦੀ ਸੀ ਤਿਆਰੀ
ਇਕ ਹੋਰ ਮਾਮਲੇ 'ਚ ਥਾਣਾ ਬਲਾਚੌਰ ਦੀ ਪੁਲਸ ਨੇ 2 ਵਿਅਕਤੀਆਂ ਨੂੰ 140 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪੁਸ਼ਪਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਬਾਈਕ ਸਵਾਰ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 14 ਪੱਤੇ (140) ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਕਾਬੂ ਨੌਜਵਾਨਾਂ ਦੀ ਪਛਾਣ ਰੋਹਿਤ ਉਰਫ਼ ਗੋਰਾ ਵਾਸੀ ਸਿਆਣਾ ਥਾਣਾ ਬਲਾਚੌਰ ਅਤੇ ਕੁਲਵੰਤ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਜੰਡੀ, ਥਾਣਾ ਕਾਠਗੜ੍ਹ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ-ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲ ਰਹੀ ਇਹ ਭਿਆਨਕ ਬੀਮਾਰੀ, ਵੱਧਣ ਲੱਗੇ ਮਰੀਜ਼ਾਂ ਦੇ ਅੰਕੜੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਮੌਤ, ਕੈਨੇਡਾ ਜਾਣ ਦੀ ਸੀ ਤਿਆਰੀ
NEXT STORY