ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਸ੍ਰੀ ਕੀਰਤਪੁਰ ਸਾਹਿਬ ਦੇ ਫਲਾਈਓਵਰ ਨੇੜੇ ਸੜਕ ਕਿਨਾਰੇ ਫੁੱਟਪਾਥ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਤਾਲਪੁਰੀ ਚੌਂਕ ਨਜ਼ਦੀਕ ਫਲਾਈਓਵਰ ਨੇੜੇ ਸੜਕ ਦੇ ਫੁੱਟਪਾਥ ’ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਸਾਡੀ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਜਾਂਚ-ਪੜਤਾਲ ਕਰਨ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।
ਇਹ ਵੀ ਪੜ੍ਹੋ- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਫਿਰ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ
ਉਕਤ ਲਾਸ਼ ਦੀ ਸ਼ਨਾਖ਼ਤ ਨਹੀਂ ਹੋਈ ਹੈ, ਜਿਸ ਕਾਰਨ ਪੁਲਸ ਵੱਲੋਂ ਅਗਲੀ ਕਾਰਵਾਈ ਕਰਦੇ ਹੋਏ ਲਾਸ ਨੂੰ 72 ਘੰਟੇ ਸ਼ਨਾਖ਼ਤ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਵੇਖਣ ਤੋਂ ਕਰੀਬ 30 ਤੋਂ 35 ਸਾਲ ਲੱਗਦੀ ਹੈ, ਜੋਕਿ ਸਿਰ ਤੋਂ ਮੋਨਾ ਹੈ। ਉਕਤ ਵਿਅਕਤੀ ਨੇ ਹਲਕੀ ਦਾੜੀ ਰੱਖੀ ਹੋਈ ਹੈ, ਸਰੀਰ ਪਤਲਾ ਹੈ ਅਤੇ ਵਿਅਕਤੀ ਨੇ ਸੱਜੇ ਹੱਥ ਦੇ ਵਿਚ ਕਾਲੇ ਰੰਗ ਦੀ ਡੋਰੀ ਪਾਈ ਹੋਈ ਹੈ। ਵਿਅਕਤੀ ਨੇ ਪੀਲੇ ਰੰਗ ਦੀ ਟੀ-ਸਰਟ ਅਤੇ ਕਾਲੇ ਰੰਗ ਦੀ ਲੋਅਰ ਪਾਈ ਹੋਈ ਹੈ, ਜਿਸ ਦੀ ਸੱਜੀ ਲੱਤ ਗੋਡੇ ਕੋਲੋਂ ਕੱਟੀ ਹੋਈ ਹੈ ਅਤੇ ਉਸ ਵੱਲੋਂ ਡੁਪਲੀਕੇਟ ਲੱਤ ਲਗਵਾਈ ਹੋਈ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ ਉੱਡੇ ਕਾਰ ਦੇ ਪਰਖੱਚੇ, ਜਨਮ ਦਿਨ ਤੋਂ ਦੋ ਦਿਨ ਪਹਿਲਾਂ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਫਿਰ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ
NEXT STORY