ਹੁਸ਼ਿਆਰਪੁਰ,(ਘੁੰਮਣ)- ਇੰਟਕ ਦੋਆਬਾ ਜ਼ੋਨ ਦੇ ਪ੍ਰਧਾਨ ਕਰਮਵੀਰ ਬਾਲੀ ਦੀ ਅਗਵਾਈ ’ਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬਾਲੀ ਨੇ ਕਿਹਾ ਕਿ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗਡ਼੍ਹ ’ਚ ਭਾਜਪਾ ਦੀ ਸ਼ਰਮਨਾਕ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਆਗੂ ਬੁਰੀ ਤਰ੍ਹਾਂ ਬੌਖਲਾ ਗਏ ਹਨ ਅਤੇ ਬੌਖਲਾਹਟ ਦੇ ਚੱਲਦਿਆਂ ਕਰਨਾਟਕ ਦੀ ਸਰਕਾਰ ਨੂੰ ਅਸਥਿਰ ਕਰਨ ਲਈ ਹੱਥਕੰਡੇ ਅਪਣਾ ਰਹੇ ਹਨ।
ਭਾਜਪਾ ਦਾ ਆਪ੍ਰੇਸ਼ਨ ਲੋਟਸ ਹਰ ਜਗ੍ਹਾ ਅਸਫ਼ਲ ਹੋ ਰਿਹਾ ਹੈ ਅਤੇ ਦੇਸ਼ ਦੇ ਲੋਕਾਂ ਦਾ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੀ ਜੋਡ਼ੀ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਵਿਚ ਲੋਕ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ। ਇਸ ਮੌਕੇ ਹਰਚਰਨ ਸਿੰਘ ਸੋਢੀ, ਵਿਪਨ ਕੁਮਾਰ, ਬਲਵਿੰਦਰ ਕੁਮਾਰ, ਉੱਤਮ ਸਿੰਘ, ਸੁਨੀਲ ਨਈਅਰ, ਗੁੱਡੂ ਸਿੰਘ, ਰਮੇਸ਼ ਕੁਮਾਰ, ਪ੍ਰਦੀਪ ਕੁਮਾਰ ਆਦਿ ਵੀ ਮੌਜੂਦ ਸਨ।
ਗੰਨੇ ਦੀ ਖਡ਼੍ਹੀ ਫ਼ਸਲ ਦੇ ਉਜਾਡ਼ੇ ਕਾਰਨ ਕਿਸਾਨਾਂ ’ਚ ਰੋਸ
NEXT STORY