ਸੁਲਤਾਨਪੁਰ ਲੋਧੀ (ਧੀਰ)-ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਹਾਲਾਂਕਿ ਇਹ ਮੌਸਮ ਲੋਕਾਂ ਨੂੰ ਬਹੁਤ ਪਸੰਦ ਹੈ ਪਰ ਸਿਹਤ ਦੇ ਨਜ਼ਰੀਏ ਤੋਂ ਇਹ ਮੌਸਮ ਆਪਣੇ ਨਾਲ ਕਈ ਖ਼ਤਰੇ ਲੈ ਕੇ ਆਉਂਦਾ ਹੈ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਐੱਸ. ਐੱਮ. ਓ. ਡਾ. ਰਵਿੰਦਰ ਪਾਲ ਸ਼ੁਭ ਨੇ ਦੱਸਿਆ ਕਿ ਸਰਦੀ ਦੇ ਮੌਸਮ ’ਚ ਕੁਝ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੇ ’ਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।
ਡਾ. ਸ਼ੁਭ ਨੇ ਕਿਹਾ ਕਿ ਠੰਡ ਦੇ ਮੌਸਮ ’ਚ ਲੋਕਾਂ ਨੂੰ ਵਿਸ਼ੇਸ਼ ਤੌਰ ’ਤੇ ਸੁਚੇਤ ਰਹਿਣ ਦੀ ਲੋੜ ਹੈ। ਸਰਦੀਆਂ ਦੇ ਮੌਸਮ ’ਚ ਕਈ ਤਰ੍ਹਾਂ ਦੇ ਵਾਇਰਸ ਅਤੇ ਬੈਕਟੀਰੀਆ ਸਰਗਰਮ ਹੋ ਜਾਂਦੇ ਹਨ। ਇਹ ਬੈਕਟੀਰੀਆ ਸਾਹ ਰਾਹੀਂ ਸਰੀਰ ’ਚ ਦਾਖਲ ਹੋ ਕੇ ਸਰੀਰ ਨੂੰ ਬਿਮਾਰ ਕਰ ਦਿੰਦੇ ਹਨ। ਇਸ ਕਾਰਨ ਸਾਹ ਦੀ ਲਾਗ ਬਹੁਤ ਤੇਜ਼ੀ ਨਾਲ ਅਤੇ ਵਿਆਪਕ ਤੌਰ ’ਤੇ ਫੈਲਦੀ ਹੈ। ਅਜਿਹੇ ’ਚ ਜ਼ੁਕਾਮ ਦੇ ਨਾਲ-ਨਾਲ ਫੇਫੜਿਆਂ ’ਚ ਇਨਫੈਕਸ਼ਨ ਦਾ ਖਤਰਾ ਵਧ ਜਾਂਦਾ ਹੈ।
ਇਹ ਵੀ ਪੜ੍ਹੋ : ਇਨਸਾਨਾਂ ਦੇ ਬਸੇਰਿਆਂ ਨੇ ਉਜਾੜੇ ਪੰਛੀਆਂ ਦੇ ਬਸੇਰੇ, ਹੁਣ ਤੱਕ ਅਲੋਪ ਹੋ ਚੁੱਕੀਆਂ ਨੇ ਲਗਭਗ 1,430 ਪ੍ਰਜਾਤੀਆਂ
ਐੱਸ. ਐੱਮ. ਓ. ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ, ਉਨ੍ਹਾਂ ਨੂੰ ਇਸ ਮੌਸਮ ’ਚ ਨਿਮੂਨੀਆ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਸਰਦੀਆਂ ਦੇ ਮੌਸਮ ’ਚ ਠੰਡੀ ਅਤੇ ਖੁਸ਼ਕ ਹਵਾ ਦਮੇ ਅਤੇ ਬ੍ਰੌਂਕਾਈਟਿਸ ਵਰਗੀਆਂ ਬੀਮਾਰੀਆਂ ਦਾ ਕਾਰਨ ਬਣਦੀ ਹੈ। ਸਰਦੀਆਂ ਦੇ ਮੌਸਮ ’ਚ ਮਾਈਗ੍ਰੇਨ ਦਾ ਦਰਦ ਵੀ ਤੇਜ਼ੀ ਨਾਲ ਸ਼ੁਰੂ ਹੁੰਦਾ ਹੈ, ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਸਿਰਦਰਦ ਜਾਂ ਮਾਈਗ੍ਰੇਨ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਇਸ ਮੌਸਮ ’ਚ ਮਾਈਗ੍ਰੇਨ ਅਟੈਕ ਦਾ ਖ਼ਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਦਾ ਬੀ. ਪੀ. ਇਸ ਮੌਸਮ ’ਚ ਜ਼ਿਆਦਾ ਵਧ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ’ਚ ਉਨ੍ਹਾਂ ਲੋਕਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਜਿਨ੍ਹਾਂ ਦਾ ਇਮਿਊਨ ਸਿਸਟਮ ਕਮਜ਼ੋਰ ਹੈ। ਡਾ. ਸ਼ੁਭ ਨੇ ਕਿਹਾ ਕਿ ਇਸ ਮੌਸਮ ’ਚ ਛੋਟੇ ਬੱਚਿਆਂ ਅਤੇ ਨਵਜੰਮੇ ਬੱਚਿਆਂ ਨੂੰ ਆਸਾਨੀ ਨਾਲ ਨਿਮੂਨੀਆ ਹੋ ਜਾਂਦਾ ਹੈ, ਇਸ ਲਈ ਉਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਜੋ ਲੋਕ ਦਮਾ, ਬ੍ਰੌਂਕਾਈਟਿਸ ਜਾਂ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਹਨ, ਉਨ੍ਹਾਂ ਨੂੰ ਵੀ ਇਸ ਮੌਸਮ ’ਚ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪਸਾਰੇ ਪੈਰ, ਹੁਸ਼ਿਆਰਪੁਰ ਦੀ ਇਕ ਮਹਿਲਾ ਦੀ ਮੌਤ, ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹੁਸ਼ਿਆਰਪੁਰ ਵਿਖੇ ਬੱਸ ਸਟੈਂਡ ਚੋਰੀ ਹੋਈ ਬੱਸ ਕੀਤੀ ਗਈ ਬਰਾਮਦ
NEXT STORY