ਕਾਠਗੜ੍ਹ (ਰਾਜੇਸ਼)-ਬੀਤੇ ਦਿਨ ਸਵੇਰੇ ਇਕ ਕਾਰ ਡਿਵਾਈਡਰ ’ਤੇ ਚੜਨ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਕ ਕਾਰ ਚਾਲਕ ਨਵਾਂਸ਼ਹਿਰ ਸਾਈਡ ਤੋਂ ਰੋਪੜ ਵੱਲ ਨੂੰ ਜਾ ਰਿਹਾ ਸੀ। ਜਦੋਂ ਉਹ ਤੜਕੇ 4 ਵਜੇ ਦੇ ਕਰੀਬ ਕਾਠਗੜ੍ਹ ਮੋੜ ਕੋਲ ਪਹੁੰਚਿਆ ਤਾਂ ਅਚਾਨਕ ਉਸ ਨੂੰ ਨੀਂਦ ਦੀ ਝਪਕੀ ਲੱਗ ਗਈ, ਜਿਸ ਕਾਰਨ ਉਸ ਦੀ ਕਾਰ ਬੇਕਾਬੂ ਹੋ ਕੇ ਮਾਰਗ ਦੇ ਵਿਚਕਾਰ ਬਣੇ ਡਿਵਾਈਡਰ ’ਤੇ ਚੜ੍ਹ ਗਈ।
ਖ਼ੁਸ਼ਕਿਸਮਤੀ ਨਾਲ ਹਾਦਸੇ ’ਚ ਕਾਰ ਚਾਲਕ ਵਾਲ-ਵਾਲ ਬਚ ਗਿਆ ਪਰ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸੂਚਨਾ ਮਿਲਣ ’ਤੇ ਟੋਲ ਪਲਾਜ਼ਾ ਬਛੂਆਂ ਦੇ ਮੁਲਾਜ਼ਮ ਆਪਣੀ ਰਿਕਵਰੀ ਵੈਨ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਡਿਵਾਈਡਰ ’ਚ ਫਸੀ ਕਾਰ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਤਨੀ ਨੂੰ ਆਈਲੈੱਟਸ ਸੈਂਟਰ 'ਚ ਛੱਡਣ ਮਗਰੋਂ ਮਾਪਿਆਂ ਦਾ ਇਕਲੌਤਾ ਪੁੱਤ ਹੋਇਆ ਲਾਪਤਾ, ਜਾਂਚ 'ਚ ਜੁਟੀ ਪੁਲਸ
NEXT STORY