ਟਾਂਡਾ ਉੜਮੁੜ (ਮੋਮੀ)-ਅੱਜ ਤੜਕਸਾਰ ਮਾਨਸੂਨ ਦੀ ਹੋਈ ਦੂਸਰੀ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਜਿੱਥੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ, ਉੱਥੇ ਹੀ ਇਹ ਬਾਰਿਸ਼ ਸਾਉਣੀ ਦੀ ਪ੍ਰਮੁੱਖ ਝੋਨੇ ਦੀ ਫਸਲ ਵਾਸਤੇ ਵੀ ਲਾਹੇਵੰਦ ਦੱਸੀ ਜਾ ਰਹੀ ਹੈ। ਅੱਜ ਸਵੇਰੇ ਕਰੀਬ 4 ਵਜੇ ਹੋਈ ਤੇਜ਼ ਬਾਰਿਸ਼ ਦੇ ਚਲਦਿਆਂ ਜਿੱਥੇ ਚਾਰੇ ਪਾਸੇ ਖੇਤਾਂ ਵਿਚ ਪਾਣੀ ਭਰ ਗਿਆ, ਉੱਥੇ ਹੀ ਮੀਂਹ ਦੌਰਾਨ ਆਈ ਤੇਜ਼ ਹਨੇਰੀ ਕਾਰਨ ਮੂਨਕਾਂ-ਮਾਡਲ ਟਾਊਨ ਟਾਂਡਾ ਸੰਪਰਕ ’ਤੇ ਪਾਪੂਲਰ ਦਾ ਇਕ ਵੱਡਾ ਦਰਖਤ ਆ ਡਿੱਗਿਆ। ਜਿਸ ਕਾਰਨ ਕਾਫੀ ਸਮੇਂ ਤੱਕ ਮੂਨਕਾਂ-ਮਾਡਲ ਟਾਊਨ ਸੰਪਰਕ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਇੱਥੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਦੂਸਰੇ ਰਸਤੇ ਆਉਣਾ-ਜਾਣਾ ਪਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਅੱਗੇ ਪੇਸ਼ ਨਹੀਂ ਹੋਈ ਯੋਗਾ ਗਰਲ, ਮੁੜ ਨੋਟਿਸ ਭੇਜਣ ਦੀ ਤਿਆਰੀ
ਇਸ ਤੋਂ ਇਲਾਵਾ ਇਲਾਕੇ ਅੰਦਰ ਤੇਜ਼ ਹਨੇਰੀ ਕਾਰਨ ਹੋਰ ਸਥਾਨਾਂ ’ਤੇ ਵੀ ਦਰੱਖਤ ਡਿੱਗਣ ਦੀ ਸੰਭਾਵਨਾ ਹੈ। ਜਿਸ ਕਾਰਨ ਇਲਾਕੇ ਵਿਚ ਬਿਜਲੀ ਸਪਲਾਈ ਵੀ ਪ੍ਰਭਾਵਿਤ ਰਹੀ ਪ੍ਰੰਤੂ ਬਿਜਲੀ ਕਰਮਚਾਰੀਆਂ ਨੇ ਕਾਫੀ ਜੱਦੋ-ਜਹਿਦ ਤੇ ਮਿਹਨਤ ਉਪਰੰਤ ਫਿਰ ਤੋਂ ਬਿਜਲੀ ਸਪਲਾਈ ਬਹਾਲ ਕੀਤੀ। ਉਧਰ ਦੂਜੇ ਪਾਸੇ ਮੂਨਕਾਂ ਪਿੰਡ ਵਾਸੀਆਂ ਨੇ ਇਕੱਤਰ ਹੋ ਕੇ ਰਸਤੇ ਵਿਚ ਡਿੱਗੇ ਹੋਏ ਦਰੱਖਤ ਨੂੰ ਹਟਾਇਆ ਅਤੇ ਆਵਾਜਾਈ ਬਹਾਲ ਕਰਵਾਈ।
ਜ਼ਿਕਰਯੋਗ ਹੈ ਕਿ ਤਪਸ਼ ਭਰੀ ਗਰਮੀ ਤੋਂ ਬਾਅਦ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਤਾਪਮਾਨ ਘੱਟ ਹੋਣ ਦੇ ਬਾਵਜੂਦ ਹੁੰਮਸ ਵਾਲੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਅੱਜ ਤੜਕਸਾਰ ਹੀ ਹੋਈ ਬਾਰਿਸ਼ ਨੇ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਹੈ ਤੇ ਇਸ ਬਾਰਿਸ਼ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਵੀ ਰੌਣਕ ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ
ਬਲਾਕ ਖੇਤੀਬਾੜੀ ਵਿਕਾਸ ਅਫਸਰ ਡਾ. ਲਵਪ੍ਰੀਤ ਸਿੰਘ ਲੋਧੀ ਚੱਕ ਅਤੇ ਡਾ. ਹਰਪ੍ਰੀਤ ਸਿੰਘ ਸਕਰਾਲਾ ਨੇ ਕਿਹਾ ਕਿ ਇਹ ਬਾਰਿਸ਼ ਫਸਲ ਵਾਸਤੇ ਬਹੁਤ ਹੀ ਲਾਹੇਵੰਦ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਬਿਜਾਈ ਕਰਨ ਵਿਚ ਆਸਾਨੀ ਹੋਵੇਗੀ। ਉੱਧਰ ਦੂਸਰੇ ਪਾਸੇ ਪੰਜਾਬ ਪਾਵਰਕਾਮ ਕਾਰਪੋਰੇਸ਼ਨ ਸਬ ਡਵੀਜ਼ਨ ਟਾਂਡਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਪਰਮਜੀਤ ਸਿੰਘ ਨੇ ਕਿਹਾ ਕਿ ਮਾਨਸੂਨ ਦੀ ਇਹ ਦੂਸਰੀ ਬਾਰਿਸ਼ ਹੋਣ ਕਾਰਨ ਬਿਜਲੀ ਵਿਭਾਗ ਨੂੰ ਵੀ ਵੱਡੀ ਰਾਹਤ ਮਿਲੀ ਹੈ। ਕਿਉਂਕਿ ਲਗਾਤਾਰ ਗਰਮੀ ਵਧਣ ਕਾਰਨ ਬਿਜਲੀ ਦੀ ਖਪਤ ਵਿਚ ਵੀ ਵਾਧਾ ਹੋਇਆ ਸੀ। ਇਸ ਬਾਰਿਸ਼ ਦੇ ਹੋਣ ਕਾਰਨ ਹੁਣ ਬਿਜਲੀ ਦੀ ਖਪਤ ਵਿਚ ਵੀ ਕਮੀ ਆਵੇਗੀ, ਜੋ ਕਿ ਵਿਭਾਗ ਲਈ ਇਕ ਵੱਡੀ ਰਾਹਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਵੱਲੋਂ ਨਸ਼ਿਆਂ ਦੀ ਸਮੱਗਲਿੰਗ ਰੋਕਣ ਲਈ ਸ਼ੱਕੀ ਵਿਅਕਤੀਆਂ ਦੇ ਘਰਾਂ ’ਚ ਛਾਪੇਮਾਰੀ
NEXT STORY