ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਸਦਰ ਬਾਜ਼ਾਰ ਵਿਚ ਮਾਹੌਲ ਉਸ ਸਮੇਂ ਦਹਿਸ਼ਤ ਭਰਾ ਹੋ ਗਿਆ। ਜਦੋਂ ਬੀਤੀ ਰਾਤ ਸਾਢੇ ਕੁ 8 ਵਜੇ ਦੇ ਕਰੀਬ ਕੁਝ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਦੁਕਾਨਦਾਰ ਨਾਲ ਕੁੱਟਮਾਰ ਕੀਤੀ ਗਈ ਹੈ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਇਲਾਜ ਅਧੀਨ ਕਰਨ ਟਕਸਾਲੀ ਪੁੱਤਰ ਕੇਵਲ ਕ੍ਰਿਸ਼ਨ ਟਕਸਾਲੀ ਮੁਹੱਲਾ ਟਕਸਾਲੀਆ ਨੇ ਦੱਸਿਆ ਕਿ ਉਹ ਸਦਰ ਬਾਜ਼ਾਰ ਵਿੱਚ ਕੱਪੜੇ ਦੀ ਦੁਕਾਨ ਕਰਦਾ ਹੈ। ਜਦੋਂ ਉਹ ਦੁਕਾਨ ਬੰਦ ਕਰ ਰਿਹਾ ਸੀ ਤਾਂ ਉਸ ਦੀ ਦੁਕਾਨ ਦੇ ਬਾਹਰ ਇਕ ਮਹਿਲਾ ਦੀ ਸਕੂਟਰੀ ਲੱਗੀ ਹੋਈ ਸੀ। ਉਸ ਨੇ ਉਨ੍ਹਾਂ ਨੂੰ ਕਿਹਾ ਕਿ ਉੱਥੇ ਸਕੂਟਰੀ ਸਾਈਡ ਕਰ ਦਿਓ ਤਾਂ ਉਕਤ ਮਹਿਲਾ ਨੇ ਮਾਮੂਲੀ ਗੱਲ ਨੂੰ ਲੈ ਕੇ ਆਪਣੇ ਘਰ ਕਿਸੇ ਨੂੰ ਫ਼ੋਨ ਕਰ ਦਿੱਤਾ।
ਇਹ ਵੀ ਪੜ੍ਹੋ- ਲਿਫ਼ਟ ਦੇ ਬਹਾਨੇ ਔਰਤਾਂ ਵੱਲੋਂ ਕੀਤੇ ਕਾਰੇ ਨੇ ਭੰਬਲਭੂਸੇ 'ਚ ਪਾਇਆ ਡਰਾਈਵਰ, ਮਾਮਲਾ ਕਰੇਗਾ ਹੈਰਾਨ

ਕਰਨ ਟਕਸਾਲੀ ਨੇ ਅੱਗੇ ਦੱਸਿਆ ਕਿ 15 ਅਣਪਛਾਤੇ ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਆਉਂਦਿਆਂ ਸਾਰ ਉਨ੍ਹਾਂ ਨੇ ਮੇਰੇ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਦੌਰਾਨ ਉਕਤ ਨੌਜਵਾਨਾਂ ਨੇ ਮੇਰੇ ਕੋਲੇ ਇਕ ਸੋਨੇ ਦੀ ਚੈਨ ਖੋਹ ਕੇ ਫਰਾਰ ਹੋ ਗਏ। ਅਤੇ ਉਨ੍ਹਾਂ ਨੇ ਮੇਰੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਜਿਸ ਦੌਰਾਨ ਮੇਰੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਮੈਨੂੰ ਮੇਰੇ ਆਸ-ਪਾਸ ਦੇ ਦੁਕਾਨਦਾਰਾਂ ਨੇ ਮੈਨੂੰ ਛੁਡਾਇਆ ਅਤੇ ਮੈਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਦਾਖ਼ਲ ਕਰਵਾਇਆ ਹੈ। ਇਸ ਮੌਕੇ ਦੇ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਦੁਕਾਨਦਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ। ਉਧਰ ਦੂਸਰੇ ਪਾਸੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- CM ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਜੰਗ ਹੋਈ ਤੇਜ਼, ਆਪੋ-ਆਪਣੀ ਗੱਲ 'ਤੇ ਅੜੀਆਂ ਦੋਵੇਂ ਧਿਰਾਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
25000 ਵੋਲਟ ਦੀਆਂ ਤਾਰਾਂ ਉੱਪਰ ਕਈ ਥਾਵਾਂ ’ਤੇ ਡਿੱਗੇ ਦਰੱਖਤ, ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
NEXT STORY