ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਚ ਚੋਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਦਾ ਹੋਇਆ ਨਜ਼ਰ ਨਹੀਂ ਆ ਰਿਹਾ ਅਤੇ ਪੁਲਸ ਦੇ ਹਥ ਵੀ ਅਜੇ ਤੱਕ ਖਾਲੀ ਹੀ ਨਜ਼ਰ ਆ ਰਹੇ ਹਨ। ਲਗਾਤਾਰ ਚੋਰੀ ਅਤੇ ਲੁੱਟ ਦੀਆਂ ਘਟਨਾਵਾਂ ਵਿਚ ਹੋ ਰਹੇ ਵਾਧੇ ਕਾਰਨ ਲੋਕਾਂ ਵਿਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਤਾਜ਼ਾ ਮਾਮਲਾ ਇਕ ਵਾਰ ਮੁੜ ਹੁਸਿ਼ਆਰਪੁਰ ਸ਼ਹਿਰ ਤੋਂ ਹੀ ਸਾਹਮਣੇ ਆਇਆ ਹੈ, ਜਿੱਥੇ ਕਿ ਚੋਰਾਂ ਵੱਲੋਂ ਮੁਹੱਲਾ ਵਾਸੀ ਖਵਾਜੂ ਵਿਚ ਸਥਿਤ ਜੈ ਸ੍ਰੀ ਦੁਰਗਾ ਮਾਤਾ ਮੰਦਿਰ ਨੂੰ ਨਿਸ਼ਾਨਾ ਬਣਾਉਂਦੇ ਹੋਇਆਂ ਮੰਦਿਰ ਵਿਚ ਭੰਨਤੋੜ ਕਰਕੇ ਗਹਿਣੇ ਅਤੇ ਪੈਸੇ ਚੋਰੀ ਕਰ ਲਏ। ਘਟਨਾ ਤੋਂ ਬਾਅਦ ਮਾਡਲ ਟਾਊਨ ਪੁਲਸ ਵੀ ਮੌਕੇ ਦਾ ਜਾਇਜ਼ਾ ਲੈਣ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਅਮਰੀਕਾ ਤੋਂ ਲਾਸ਼ ਬਣ ਪਰਤਿਆ ਇਕਲੌਤਾ ਪੁੱਤ, ਰੋਂਦੇ ਮਾਪਿਆਂ ਨੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ
ਜਾਣਕਾਰੀ ਦਿੰਦੇ ਮੰਦਿਰ ਦੇ ਪੁਜਾਰੀ ਨੇ ਦੱਸਿਆ ਕਿ ਉਹ ਸਵੇਰੇ 6 ਵਜੇ ਆਏ ਤਾਂ ਮੰਦਿਰ ਦੇ ਮੁੱਖ ਗੇਟ ਨੂੰ ਤਾਂ ਜਿੰਦਾ ਹੀ ਲੱਗਿਆ ਹੋਇਆ ਸੀ ਅਤੇ ਜਦੋਂ ਅੰਦਰ ਆ ਕੇ ਵੇਖਿਆ ਤਾਂ ਮੰਦਿਰ ਵਿਚ ਚੋਰਾਂ ਵੱਲੋਂ ਭੰਨਤੋੜ ਕਰਕੇ ਗੱਲ੍ਹੇ ਵਿਚ ਪਏ ਪੈਸੇ ਚੋਰੀ ਕੀਤੇ ਹੋਏ ਸਨ। ਉਨ੍ਹਾਂ ਦੱਸਿਆ ਕਿ ਚੋਰ ਮੰਦਿਰ ਚੋਂ ਕਰੀਬ 2 ਕਿਲੋ ਚਾਂਦੀ ਦੇ ਗਹਿਣੇ ਵੀ ਚੋਰੀ ਕਰ ਲੈ ਗਏ ਅਤੇ ਸ਼ਿਵਲਿੰਗ 'ਤੇ ਲੱਗਿਆ ਨਾਗ ਵੀ ਤੋੜ ਗਏ। ਉਨ੍ਹਾਂ ਦੱਸਿਆ ਕਿ ਚੋਰੀ ਨਾਲ ਮੰਦਿਰ ਦਾ ਕਾਫ਼ੀ ਜ਼ਿਆਦਾ ਨੁਕਸਾਨ ਹੋਇਆ ਹੈ।
ਇਸ ਮੌਕੇ ਪਹੁੰਚੀਆਂ ਸੰਗਤਾਂ ਵੱਲੋਂ ਪੁਲਸ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਜਾਇਜ਼ਾ ਲੈਣ ਪਹੁੰਚੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੰਦਿਰ ਦੇ ਸੀ. ਸੀ. ਟੀ. ਵੀ. ਕੈਮਰੇ ਖ਼ਰਾਬ ਹੋਣ ਕਾਰਨ ਕੋਈ ਵੀਡੀਓ ਸਾਹਮਣੇ ਨਹੀਂ ਆ ਸਕੀ ਪਰ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ 2 ਸ਼ੱਕੀ ਨਜ਼ਰ ਆ ਰਹੇ ਹਨ, ਜਿਨ੍ਹਾਂ 'ਤੇ ਚੋਰੀ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: 4 ਦੋਸਤਾਂ ਦੀ ਕਾਰ ਫਲਾਈਓਵਰ ਤੋਂ ਹੇਠਾਂ ਡਿੱਗੀ, ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਕੇਅਰਟੇਕਰ ਕੁੜੀ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਮਾਮਲੇ ’ਚ ਪਰਿਵਾਰਕ ਮੈਂਬਰਾਂ ਦੀ ਉਡੀਕ ਕਰ ਰਹੀ ਪੁਲਸ
NEXT STORY