ਨਵਾਂਸ਼ਹਿਰ (ਤ੍ਰਿਪਾਠੀ)- ਵਿਧਵਾ ਮਹਿਲਾ ਦੇ ਸੁੰਨੇ ਘਰ ਤੋਂ ਅਣਪਛਾਤੇ ਚੋਰਾਂ ਵੱਲੋਂ ਨਕਦੀ ਅਤੇ ਸੋਨੇ ਦੇ ਗਹਿਣਿਆਂ ’ਤੇ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਰਿੰਦਰ ਕੌਰ ਪਤਨੀ ਸਵ. ਹਰ ਸਿੰਘ ਵਾਸੀ ਪਿੰਡ ਸਾਹਲੋਂ ਨੇ ਦੱਸਿਆ ਕਿ ਉਹ ਆਪਣੀ ਰਿਸ਼ਤੇਦਾਰੀ ’ਚ ਜਲੰਧਰ ਗਈ ਹੋਈ ਸੀ ।
ਜਦੋਂ ਉਹ ਉੱਥੋਂ ਵਾਪਸ ਆਈ ਤਾਂ ਘਰ ਦੇ ਮੁੱਖ ਦਰਵਾਜ਼ੇ ’ਤੇ ਤਾਲਾ ਲੱਗਾ ਹੋਇਆ ਸੀ ਪਰ ਘਰ ਦੇ ਅੰਦਰ ਰਸੋਈ ਦਾ ਤਾਲਾ ਟੁੱਟਿਆ ਹੋਇਆ ਅਤੇ ਕਮਰੇ ਵਿਚ ਸਾਮਾਨ ਖਿਲਰਿਆ ਹੋਇਆ ਸੀ। ਉਸ ਨੇ ਦੱਸਿਆ ਕਿ ਘਰ ਵਿਚ ਪਈ ਨਕਦੀ ਅਤੇ ਸੋਨੇ ਦੇ ਗਹਿਣੇ ਚੋਰਾਂ ਵੱਲੋਂ ਚੋਰੀ ਕੀਤੇ ਗਏ ਹਨ, ਜਿਸ ਸਬੰਧੀ ਪੂਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਜਾਂਚ ਅਫ਼ਸਰ ਏ. ਐੱਸ. ਆਈ. ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਔੜ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘੱਲੂਘਾਰਾ ਦਿਵਸ ਨੂੰ ਲੈ ਕੇ ਐਕਸ਼ਨ ’ਚ ਭੋਗਪੁਰ ਪੁਲਸ, DSP ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ
NEXT STORY