ਗੜ੍ਹਸ਼ੰਕਰ/ਮਾਹਿਲਪੁਰ (ਰਾਮਪਾਲ ਭਾਰਦਵਾਜ/ਜਸਵੀਰ)- ਬਲਾਕ ਮਾਹਿਲਪੁਰ ਦੇ ਪਿੰਡ ਬਿਜੋ ਵਿਖੇ ਇਕ ਔਰਤ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਿਰਨਾਂ ਵਜੋਂ ਹੋਈ ਹੈ, ਜਿਸ ਨੇ ਗਾਡਰ ਨਾਲ ਫਾਹਾ ਲੈ ਕੇ ਮੌਤ ਨੂੰ ਗਲੇ ਲਗਾ ਲਿਆ। ਥਾਣਾ ਮਾਹਿਲਪੁਰ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਸਹੁਰੇ ਪਿਤਾ ਰਾਮ ਲਾਲ ਵਾਸੀ ਬਿੰਜੋ ਨੇ ਦੱਸਿਆ ਕਿ ਉਸ ਦਾ ਪੁੱਤਰ ਜਿੰਦਰ ਪਿੰਡ ਚ ਬਿਜਲੀ ਬਣਾਉਣ ਵਾਲੀ ਫੈਕਟਰੀ ਵਿਚ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਸ ਦੀ ਨੂੰਹ ਨੇ ਬੀਤੀ ਰਾਤ ਗਾਡਰ ਨਾਲ ਲਟਕ ਫਾਹਾ ਲੈ ਲਿਆ। ਉਸ ਨੇ ਦੱਸਿਆ ਕਿ ਦੋਵਾਂ ਪਤੀ ਪਤਨੀ ਵਿੱਚ ਲੜਾਈ ਹੁੰਦੀ ਰਹਿੰਦੀ ਸੀ ਅਤੇ ਕਈ ਵਾਰ ਰਾਜ਼ੀਨਾਮਾ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ- ਅਮਰੀਕਾ ਦੇ ਸੁਫ਼ਨੇ ਵਿਖਾ ਕੇ ਦੋ ਪਰਿਵਾਰਾਂ ਦੇ ਖ਼ਰਚਾ ਦਿੱਤੇ 40 ਲੱਖ, ਜਦ ਸਾਹਮਣੇ ਆਈ ਸੱਚਾਈ ਤਾਂ ਉੱਡੇ ਹੋਸ਼
ਪਹਿਲਾਂ ਵੀ ਕਈ ਵਾਰ ਇਨ੍ਹਾਂ ਦੇ ਰਾਜ਼ੀਨਾਮੇ ਹੋਏ ਹਨ। ਦੂਜੇ ਪਾਸੇ ਜਦੋਂ ਮ੍ਰਿਤਕ ਕਿਰਨਾਂ ਦੇ ਪਿਤਾ ਜਸਪਾਲ ਵਾਸੀ ਪੱਦੀ ਮੱਟ ਵਾਲੀ ਜ਼ਿਲ੍ਹਾ ਨਵਾਂਸ਼ਹਿਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਲੜਕੀ ਕਿਰਨਾਂ ਦਾ ਕਤਲ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਉਸ ਦੀ ਲੜਕੀ ਕਿਰਨਾਂ ਨੂੰ ਮਾਰ ਕੇ ਬਾਅਦ ਵਿਚ ਗਾਰਡ ਨਾਲ ਲਟਕਾਇਆ ਗਿਆ। ਥਾਣਾ ਮਾਹਿਲਪੁਰ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਡੂੰਘਾਈ ਨਾਲ ਪੜਤਾਲ ਸ਼ੁਰੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਦੋ ਬੱਚੇ ਲੜਕਾ ਅਤੇ ਲੜਕੀ ਸਨ। ਇਸ ਸੰਬਧੀ ਥਾਣਾ ਮੁਖੀ ਮਾਹਿਲਪੁਰ ਰਮਨ ਕੁਮਾਰ ਨੇ ਕਿਹਾ ਕਿ ਬਿਆਨਾਂ ਮੁਤਾਬਕ ਕਾਰਵਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਨਵੰਬਰ 'ਚ ਰੱਖਿਆ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਕਸਬਾ ਹਰਿਆਣਾ ‘ਚ ਨਵੇਂ ਬੱਸ ਸਟੈਡ 'ਤੇ ਲੱਗੇ 100 ਫੁੱਟ ਪੋਲ ਨੂੰ ਨਹੀਂ ਹੋਇਆ ਤਿਰੰਗਾ ਨਸੀਬ
NEXT STORY