ਜਲੰਧਰ/ਲਾਂਬੜਾ(ਮਾਹੀ, ਵਰਿੰਦਰ): ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਲੱਲੀਆਂ ਕਲਾਂ ਵਿਖੇ ਦੇਰ ਰਾਤ ਜੈਤੂਨ ਨਾਮਕ ਔਰਤ ਨੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਔਰਤ ਦੇ ਜ਼ਹਿਰੀਲੀ ਵਸਤੂ ਖਾਣ ਦੇ ਤੁਰੰਤ ਬਾਅਦ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਪਰਿਵਾਰਕ ਮੈਂਬਰਾਂ ਵੱਲੋਂ ਦਾਖ਼ਲ ਕਰਵਾਇਆ ਗਿਆ ਅਤੇ ਇਸ ਸਬੰਧੀ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਲਾਂਬੜਾ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਲਾਂਬੜਾ ਦੇ ਏ. ਐੱਸ. ਆਈ. ਬਲਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਮਾਮਲਾ ACP ਵੱਲੋਂ ਗੰਨਮੈਨ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ, ਸਾਥੀਆਂ ਸਣੇ ਫਰਾਰ ਮੁਲਜ਼ਮਾਂ ਦੀ ਨਹੀਂ ਹੋਈ ਗ੍ਰਿਫ਼ਤਾਰੀ
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਔਰਤ ਨਾਲ ਉਸਦੇ ਸਹੁਰੇ ਪਰਿਵਾਰ ਨਾਲ ਕਲੇਸ਼ ਚੱਲ ਰਿਹਾ ਹੈ। ਇਸ ਕਾਰਨ ਉਸ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਹੈ। ਪੁਲਸ ਨਾਲ ਗੱਲ ਕਰਦਿਆਂ ਔਰਤ ਦੇ ਮਾਸੜ ਨੇ ਦੱਸਿਆ ਕਿ ਸਹੁਰਾ ਪਰਿਵਾਰ ਔਰਤ ਦੇ ਦੋ ਨਾਬਾਲਗ ਬੇਟਿਆਂ ਨੂੰ ਝਾਂਸੇ ਨਾਲ ਲੈ ਕੇ ਜਾਣ ਤੇ ਉਸ ਦੇ ਸੋਨੇ ਦੇ ਜ਼ੇਵਰਾਤ ਤੇ ਕੁਝ ਨਕਦੀ ਲੈ ਕੇ ਗਏ ਸਨ ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਸੀ। ਜਿਸ ਦੇ ਚਲਦਿਆਂ ਉਕਤ ਔਰਤ ਨੇ ਐੱਸ. ਐੱਸ. ਪੀ. ਜਲੰਧਰ ਦਿਹਾਤੀ ਨੂੰ ਵੀ ਕੰਪਲੇਂਟ ਕੀਤੀ ਸੀ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ ਉਕਤ ਔਰਤ ਨੂੰ ਅਜੇ ਅਨਫਿੱਟ ਕਰਾਰ ਦਿੱਤਾ ਹੈ। ਉਸਦੇ ਬਿਆਨਾਂ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮਾਡਰਨ ਜੇਲ੍ਹ ’ਚ ਬੰਦ 6 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ
NEXT STORY