ਜਲੰਧਰ, (ਮਹੇਸ਼)— ਜਲੰਧਰ ਹਾਈਟਸ ਪੁਲਸ ਚੌਕੀ ਅਧੀਨ ਪੈਂਦੇ ਪਿੰਡ ਫੋਲੜੀਵਾਲ ਵਿਚ ਐਤਵਾਰ ਨੂੰ 27 ਸਾਲ ਦੇ ਇਕ ਨੌਜਵਾਨ ਨੇ ਆਪਣੇ ਘਰ ਵਿਚ ਹੀ ਖੁਦਕੁਸ਼ੀ ਕਰ ਲਈ। ਜਦੋਂ ਘਰਦਿਆਂ ਨੇ ਦੇਖਿਆ ਤਾਂ ਉਸਦੀ ਲਾਸ਼ ਛੱਤ ਉਪਰ ਬਣੇ ਕਮਰੇ ਵਿਚ ਲੱਗੇ ਹੋਏ ਪੱਖੇ ਨਾਲ ਲਟਕ ਰਹੀ ਸੀ। ਮ੍ਰਿਤਕ ਦੀ ਪਛਾਣ ਜਾਨਸਨ ਪੁੱਤਰ ਜੈਕਸਨ ਵਜੋਂ ਹੋਈ ਹੈ। ਮੌਕੇ ’ਤੇ ਪੁੱਜੇ ਜਲੰਧਰ ਹਾਈਟਸ ਪੁਲਸ ਚੌਕੀ ਦੇ ਇੰਚਾਰਜ ਗੁਰਮੀਤ ਸਿੰਘ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ 12ਵੀਂ ਪਾਸ ਮ੍ਰਿਤਕ ਜਾਨਸਨ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ ਅਤੇ ਉਸਦੀ ਦਵਾਈ ਵੀ ਚੱਲ ਰਹੀ ਸੀ। ਉਸਨੇ ਪੱਖੇ ਨਾਲ ਫਾਹਾ ਲੈ ਕੇ ਅਚਾਨਕ ਗਲਤ ਕਦਮ ਚੁੱਕ ਲਿਆ। ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਸੋਮਵਾਰ ਸਵੇਰੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ।
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ, ਦੋਸਤ ਜ਼ਖਮੀ
NEXT STORY