ਜਲੰਧਰ, (ਰਾਜੇਸ਼)– ਇਕ ਵਿਅਕਤੀ ਵਲੋਂ ਜ਼ਹਿਰੀਲਾ ਪਦਾਰਥ ਨਿਗਲਣ ਦੀ ਖਬਰ ਹੈ। ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਗੁਰਮੀਤ ਸਿੰਘ ਪੁੱਤਰ ਲਾਲ ਸਿੰਘ ਨਿਵਾਸੀ ਨਿਊ ਗੁਰੂ ਨਾਨਕ ਨਗਰ ਨੂੰ ਗੰਭੀਰ ਹਾਲਤ ਵਿਚ ਪਹਿਲਾਂ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿਚ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦੀ ਹਾਲਤ ਦੇਰ ਰਾਤ ਨਾਜ਼ੁਕ ਬਣੀ ਹੋਈ ਸੀ। ਪੁਲਸ ਨੂੰ ਉਸ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ 1 ਦੀ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਸ ਦੇਰ ਰਾਤ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਸੀ।
ਪਤਨੀ ਨੂੰ ਪੇਕੇ ਛੱਡ ਪਤੀ ਨੇ ਲੈ ਲਿਆ ਫਾਹ
NEXT STORY