ਹੁਸ਼ਿਆਰਪੁਰ (ਰਾਕੇਸ਼)-ਹੁਸ਼ਿਆਰਪੁਰ ਸ਼ਹਿਰ ਦੇ ਚੌਂਕ ਸੁਰਾਜਾਂ ਨੇੜੇ ਪਾਣੀ ’ਚ ਕਾਰਬਨ ਆਉਣ ਦੀ ਸ਼ਿਕਾਇਤ ਨੂੰ ਦੂਰ ਕਰਨ ਗਏ ਨਿਗਮ ਕਰਮਚਾਰੀ ਦੀ ਦੋ ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਨਿਗਮ ਦੇ ਟਿਊਬਵੈੱਲ ਆਪ੍ਰੇਟਰ ਅਤੇ ਪਾਣੀ ਅਤੇ ਸੀਵਰੇਜ ਨਾਲ ਸਬੰਧਤ ਸ਼ਾਖਾਵਾਂ ਦੇ ਕਰਮਚਾਰੀ ਮੌਕੇ ’ਤੇ ਇਕੱਠੇ ਹੋ ਗਏ। ਉਨ੍ਹਾਂ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕੰਮਕਾਜ ਠੱਪ ਕਰ ਦਿੱਤਾ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਿਗਮ ਕਰਮਚਾਰੀ ਕਰਨਵੀਰ ਨੇ ਦੱਸਿਆ ਕਿ ਉਹ ਪਾਣੀ ਦੀ ਸ਼ਿਕਾਇਤ ਨੂੰ ਦੂਰ ਕਰਨ ਆਏ ਸਨ। ਜਿਵੇਂ ਹੀ ਉਸ ਨੇ ਵਾਲ ਖੋਲ੍ਹਿਆ ਤਾਂ ਪਾਈਪ ਵਿਚ ਜਮ੍ਹਾ ਕਾਰਬਨ ਉੱਛਲ ਕੇ ਦੁਕਾਨ ਦੇ ਅੰਦਰ ਚਲਾ ਗਿਆ। ਦੁਕਾਨਦਾਰ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਦੁਕਾਨ ਦੇ ਅੰਦਰੋਂ ਚਾਕੂ ਵਰਗਾ ਹਥਿਆਰ ਕੱਢ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜਿਓਂ ਖ਼ੂਨ ਨਾਲ ਲਥਪਥ ਮਿਲੀ ਲਾਸ਼
ਇਸੇ ਦੌਰਾਨ ਇਕ ਹੋਰ ਨੌਜਵਾਨ ਉਥੇ ਆ ਗਿਆ ਅਤੇ ਉਨ੍ਹਾਂ ਤੋਂ ਬਚਣ ਲਈ ਭੱਜ ਪਿਆ। ਹਮਲਾਵਰਾਂ ਨੇ ਉਸ ਨੂੰ ਫੜ ਲਿਆ ਅਤੇ ਹੇਠਾਂ ਸੁੱਟ ਕੇ ਬੁਰੀ ਤਰ੍ਹਾਂ ਨਾਲ ਕੁੱਟਿਆ, ਜਿਸ ਕਾਰਨ ਉਸ ਦੇ ਨੱਕ ’ਤੇ ਗੰਭੀਰ ਸੱਟਾਂ ਲੱਗੀਆਂ। ਸੂਚਨਾ ਮਿਲਣ ’ਤੇ ਜਲ ਸਪਲਾਈ ਇੰਚਾਰਜ ਹਰੀ ਹਰ, ਸਫ਼ਾਈ ਮਜ਼ਦੂਰ ਫੈੱਡਰੇਸ਼ਨ ਦੇ ਪ੍ਰਧਾਨ ਰਾਜਾ ਹੰਸ, ਕਮਲ ਭੱਟੀ ਅਤੇ ਵੱਡੀ ਗਿਣਤੀ ’ਚ ਵਰਕਰ ਪੁੱਜ ਗਏ। ਉਨ੍ਹਾਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਲਾਕੇ ਦੀ ਵਾਟਰ ਸਪਲਾਈ ਅਤੇ ਸੀਵਰੇਜ ਬੰਦ ਰਹੇਗਾ। ਮੌਕੇ ’ਤੇ ਪਹੁੰਚੀ ਪੁਲਸ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਬੀਮਾਰੀ ਦੇ ਮੱਦੇਨਜ਼ਰ CM ਮਾਨ ਨੇ ਸਿਹਤ ਤੇ ਲੋਕਲ ਬਾਡੀ ਵਿਭਾਗ ਨੂੰ ਕੀਤਾ ਅਲਰਟ, ਦਿੱਤੇ ਇਹ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
MP ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀਆਂ ਦੇ ਮਾਮਲੇ ’ਚ ਸੈਸ਼ਨ ਕੋਰਟ ਪਹੁੰਚੀ ਪੁਲਸ, ਅੱਜ ਹੋਵੇਗੀ ਸੁਣਵਾਈ
NEXT STORY