ਜਲੰਧਰ (ਰਮਨ) – ਥਾਣਾ ਨੰਬਰ 3 ਦੇ ਇਲਾਕੇ ਵਿਚ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਦੌਰਾਨ ਸ਼ਾਤਿਰ ਚੋਰ ਰੇਲਵੇ ਸਟੇਸ਼ਨ ਰੋਡ ਸਥਿਤ ਫਿਲਮ ਡਿਸਟ੍ਰੀਬਿਊਟਰ ਦੇ ਆਫਿਸ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਪੀੜਤ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਗੜ੍ਹਾ ਵਾਸੀ ਵਿਜੇ ਅਤੇ ਰਵੀ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਮੰਡੀ ਰੋਡ ’ਤੇ ਫਿਲਮ ਡਿਸਟ੍ਰੀਬਿਊਟਰ ਦਾ ਕੰਮ ਕਰ ਰਹੇ ਹਨ। ਰੋਜ਼ਾਨਾ ਵਾਂਗ ਸ਼ੁੱਕਰਵਾਰ ਨੂੰ ਵੀ ਉਹ ਆਫਿਸ ਬੰਦ ਕਰ ਕੇ ਘਰ ਚਲੇ ਗਏ। ਸ਼ਨੀਵਾਰ ਸਵੇਰੇ ਜਦੋਂ ਉਹ ਬਿਲਡਿੰਗ ਵਿਖੇ ਪਹੁੰਚੇ ਤਾਂ ਦਫਤਰ ਦੇ ਤਾਲੇ ਟੁੱਟੇ ਹੋਏ ਸਨ। ਜਦੋਂ ਉਹ ਦਫਤਰ ਵਿਚ ਦਾਖਲ ਹੋਏ ਤਾਂ ਕਮਰਿਆਂ ਵਿਚੋਂ ਪੱਖਾ, ਏ.ਸੀ. ਅਤੇ ਅਲਮਾਰੀ ਵਿਚ ਰੱਖੇ 50 ਹਜ਼ਾਰ ਰੁਪਏ ਗਾਇਬ ਸਨ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ
ਇਸ ਤੋਂ ਬਾਅਦ ਉਨ੍ਹਾਂ ਨੇ ਬਾਜ਼ਾਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਕੰਮ ਨਹੀਂ ਕਰ ਰਹੇ ਸਨ। ਚੋਰੀ ਦੀ ਸ਼ਿਕਾਇਤ ਥਾਣਾ ਨੰਬਰ 3 ਦੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਨੰਬਰ 3 ਦੇ ਮੁਖੀ ਰਮੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਹੀ ਚੋਰ ਮਾਈ ਹੀਰਾਂ ਗੇਟ ਸਥਿਤ ਮਸ਼ਹੂਰ ਰੈਸਟੋਰੈਂਟ ਵਿਚ ਪਿਸਤੌਲ ਦੀ ਨੋਕ ’ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ ਸਨ। ਪੁਲਸ ਨੇ 50 ਤੋਂ ਜ਼ਿਆਦਾ ਸੀ.ਸੀ.ਟੀ.ਵੀ. ਫੁਟੇਜ ਕਢਵਾਈ ਪਰ ਚੋਰ ਫੜੇ ਨਹੀਂ ਗਏ।
ਇਹ ਵੀ ਪੜ੍ਹੋ- 23 ਜੂਨ ਨੂੰ ਹੋਣ ਵਾਲੀ NEET-PG ਪ੍ਰੀਖਿਆ ਮੁਲਤਵੀ, ਨਵੀਂ ਤਾਰੀਖ਼ ਦਾ ਜਲਦ ਹੋਵੇਗਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਖਬੀਰ ਬਾਦਲ ਵੱਲੋਂ ਕੋਈ ਫ਼ੈਸਲਾ ਨਾ ਲਏ ਜਾਣ ਤੋਂ ਅਕਾਲੀ ਆਗੂ ਹੋਏ ਪਰੇਸ਼ਾਨ ! ਪਾਰਟੀ ਲਈ ਵੱਜੀ 'ਖ਼ਤਰੇ ਦੀ ਘੰਟੀ'
NEXT STORY