ਦਸੂਹਾ (ਝਾਵਰ, ਨਾਗਲਾ)- ਜਲੰਧਰ-ਪਠਾਨਕੋਟ ਰੋਡ ਕਸਬਾ ਉੱਚੀ ਬੱਸੀ ਵਿਖੇ ਬੀਤੀ ਰਾਤ ਚੋਰਾਂ ਵੱਲੋਂ 4 ਘਰਾਂ ਵਿਚੋਂ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰ ਲਈ। ਇਸ ਸਬੰਧੀ ਜਦੋਂ ਪੀੜਤ ਪਰਿਵਾਰ ਬਲਵਿੰਦਰ ਕੌਰ, ਬਲਰਾਜ ਸਿੰਘ, ਜਤਿੰਦਰ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਰਾਤ ਆਪਣੇ-ਆਪਣੇ ਘਰਾਂ ਵਿਚ ਸੁੱਤੇ ਹੋਏ ਸਨ। ਚੋਰ ਘਰ ਦੀਆਂ ਗਰਿੱਲਾਂ ਪੁੱਟ ਕੇ ਘਰ ’ਚ ਦਾਖਲ ਹੋਏ ਅਤੇ ਅਲਮਾਰੀਆਂ ਦੇ ਲਾਕਰ ਤੋੜਕੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਲੈ ਗਏ।
ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਜਿਸ ਤਰ੍ਹਾਂ ਚੋਰਾਂ ਨੇ ਕੋਈ ਨਸ਼ੇ ਵਾਲਾ ਸਪਰੇਅ ਕੀਤਾ ਹੋਵੇਗਾ, ਜਿਸ ਕਾਰਨ ਪਰਿਵਾਰਾਂ ਨੂੰ ਕੋਈ ਪਤਾ ਨਹੀ ਲੱਗਿਆ। ਜਦੋਂ ਅਸੀਂ ਸਵੇਰੇ ਉੱਠੇ ਤਾਂ ਦੇਖਿਆ ਕਿ ਘਰਾਂ ਦੇ ਅੰਦਰ ਸਾਮਾਨ ਖਿੱਲਰਿਆ ਪਿਆ ਸੀ ਤੇ ਅਲਮਾਰੀਆਂ ਦੇ ਲਾਕਰ ਵੀ ਟੁੱਟੇ ਹੋਏ ਸਨ। ਇਸ ਤੋ ਬਾਅਦ ਉਨ੍ਹਾਂ ਪਿੰਡ ਵਾਸੀਆਂ ਨੂੰ ਦੱਸਿਆ ਅਤੇ ਦਸੂਹਾ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ-ਜਲੰਧਰ ਵਿਖੇ GST ਭਵਨ ਦੀ 5ਵੀਂ ਮੰਜ਼ਿਲ 'ਚ ਮਚੇ ਅੱਗ ਦੇ ਭਾਂਬੜ, ਕੰਮ ਕਰਦੇ ਸਟਾਫ਼ 'ਚ ਮਚੀ ਹਫ਼ੜਾ-ਦਫ਼ੜੀ
ਮੌਕੇ ’ਤੇ ਥਾਣਾ ਦਸੂਹਾ ਦੇ ਏ. ਐੱਸ. ਆਈ. ਅਨਿਲ ਕੁਮਾਰ ਪੁਲਸ ਪਾਰਟੀ ਸਮੇਤ ਚੋਰੀ ਵਾਲੀ ਥਾਂ ’ਤੇ ਪਹੁੰਚੇ। ਨਿਰੀਖਣ ਕਰਨ ਤੋਂ ਬਾਅਦ ਪੁਲਸ ਨੇ ਦੱਸਿਆ ਕਿ ਜਿਨ੍ਹਾਂ ਘਰਾਂ ਵਿਚ ਚੋਰੀਆਂ ਹੋਈਆਂ ਹਨ। ਉਨ੍ਹਾਂ ਦੇ ਬਿਆਨ ਲੈ ਗਏ ਹਨ ਅਤੇ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਚੋਰੀਆਂ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੀੜਤ ਪਰਿਵਾਰਾਂ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਨ੍ਹਾਂ ਚੋਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮੁਕੇਰੀਆਂ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਿਤਾ ਦੇ ਭੋਗ ਤੋਂ ਬਾਅਦ ASI ਪੁੱਤਰ ਦੀ ਹੋ ਗਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਵਿਖੇ GST ਭਵਨ ਦੀ 5ਵੀਂ ਮੰਜ਼ਿਲ 'ਚ ਮਚੇ ਅੱਗ ਦੇ ਭਾਂਬੜ, ਕੰਮ ਕਰਦੇ ਸਟਾਫ਼ 'ਚ ਮਚੀ ਹਫ਼ੜਾ-ਦਫ਼ੜੀ
NEXT STORY