ਸੁਲਤਾਨਪੁਰ ਲੋਧੀ (ਧੀਰ)-ਪਿੰਡ ਸੁਲਤਾਨਪੁਰ ਦਿਹਾਤੀ 'ਚ ਚੋਰਾਂ ਨੇ ਬੇਖ਼ੌਫ਼ ਹੋ ਕੇ ਬੀਤੀ ਰਾਤ ਇਕ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੀਰਾ ਲਾਲ ਦੀ ਕਰਿਆਨੇ ਦੀ ਦੁਕਾਨ ਦੀ ਛੱਤ ਪਾੜ ਕੇ ਅੰਦਰ ਦਾਖ਼ਲ ਹੋ ਕੇ ਹਜ਼ਾਰਾਂ ਰੁਪਏ ਦਾ ਕਰਿਆਨੇ ਦਾ ਸਾਮਾਨ ਚੋਰੀ ਕਰ ਲਿਆ। ਘਟਨਾ ਨੇ ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਦੁਕਾਨਦਾਰਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਜਾਣਕਾਰੀ ਮੁਤਾਬਕ ਅੱਧੀ ਰਾਤ ਦੇ ਸਮੇਂ ਅਣਪਛਾਤੇ ਚੋਰਾਂ ਨੇ ਦੁਕਾਨ ਦੀ ਛੱਤ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਕੀਮਤੀ ਕਰਿਆਨੇ ਦਾ ਸਾਮਾਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਸਵੇਰੇ ਜਦੋਂ ਦੁਕਾਨ ਮਾਲਕ ਹੀਰਾ ਲਾਲ ਦੁਕਾਨ ਖੋਲ੍ਹਣ ਪਹੁੰਚੇ ਤਾਂ ਛੱਤ ਟੁੱਟੀ ਹੋਈ ਅਤੇ ਦੁਕਾਨ ਅੰਦਰ ਸਮਾਨ ਖਿਲਰਿਆ ਵੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਉਨ੍ਹਾਂ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
ਚੋਰੀ ਦੀ ਇਸ ਵਾਰਦਾਤ ਤੋਂ ਬਾਅਦ ਪਿੰਡ ਵਾਸੀਆਂ ਅਤੇ ਵਪਾਰੀਆਂ ਵਿਚ ਭਾਰੀ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਵੱਧ ਰਹੀਆਂ ਚੋਰੀਆਂ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਚੋਰੀ ਕੀਤਾ ਸਾਮਾਨ ਬਰਾਮਦ ਕੀਤਾ ਜਾਵੇ, ਰਾਤ ਸਮੇਂ ਪੁਲਸ ਗਸ਼ਤ ਹੋਰ ਪ੍ਰਭਾਵਸ਼ਾਲੀ ਬਣਾਈ ਜਾਵੇ ਅਤੇ ਇਲਾਕੇ ਵਿਚ ਨਸ਼ਾ ਵੇਚਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਅਜਿਹੀਆਂ ਵਾਰਦਾਤਾਂ 'ਤੇ ਨੱਥ ਪਾਈ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
32 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ 'ਤੇ 2 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ
NEXT STORY