ਦਸੂਹਾ (ਝਾਵਰ)- ਦਸੂਹਾ ਦੇ ਪਿੰਡ ਗੰਭੋਵਾਲ ਵਿਖੇ ਚੋਰਾਂ ਵੱਲੋਂ ਇਕ ਘਰ ਦੇ ਤਾਲੇ ਤੋੜ ਕੇ ਘਰ ’ਚੋਂ ਸਾਮਾਨ ਚੋਰੀ ਕਰਨ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸਰਬਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਗੰਭੋਵਾਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਮੁੰਬਈ ਵਿਖੇ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਘਰ ਦੀ ਨਿਗਰਾਨੀ ਲਈ ਘਰ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਹੋਏ ਸਨ, ਜੋ ਉਸ ਦੇ ਮੋਬਾਇਲ ਨਾਲ ਜੁੜੇ ਹੋਏ ਸਨ। ਇਕ ਦਿਨ ਜਦੋਂ ਉਸ ਨੇ ਆਪਣੇ ਮੋਬਾਇਲ ਰਾਹੀਂ ਘਰ ਦੇ ਕੈਮਰੇ ਚੈੱਕ ਕੀਤੇ ਤਾਂ ਉਨ੍ਹਾਂ ਨੂੰ ਸਵਿੱਚ ਆਫ਼ ਪਾਇਆ ਗਿਆ ਅਤੇ ਚੋਰੀ ਦਾ ਸ਼ੱਕ ਹੋਣ ’ਤੇ ਉਸ ਨੇ ਆਪਣੀ ਮਾਸੀ ਦੇ ਲੜਕੇ ਨੂੰ ਘਰ ਦੀ ਜਾਂਚ ਕਰਨ ਲਈ ਭੇਜਿਆ ਤਾਂ ਪਤਾ ਲੱਗਾ ਕਿ ਘਰ ਵਿਚ ਚੋਰਾਂ ਵੱਲੋਂ ਚੋਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
ਜਦੋਂ ਸਰਬਜੀਤ ਸਿੰਘ ਵਾਪਸ ਆਪਣੇ ਘਰ ਆਇਆ ਤਾਂ ਚੋਰ ਘਰ ਵਿਚ ਪਿਆ ਮੋਟਰਸਾਈਕਲ, ਕੈਮਰਾ ਮੋਡਮ ਅਤੇ ਪਿੱਤਲ ਦੇ ਭਾਂਡਿਆਂ ਦੀ ਬੋਰੀ ਚੋਰੀ ਕਰ ਕੇ ਲੈ ਗਏ। ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ. ਐੱਸ. ਆਈ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਇਕ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਸਾਬੀ ਪੁੱਤਰ ਸੁਰਜੀਤ ਸਿੰਘ ਵਾਸੀ ਮੂਨਕ ਖ਼ੁਰਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਥਾਈਂ ਭਾਰੀ ਮੀਂਹ, Alert ਹੋ ਗਿਆ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗੈਸ ਕਟਰ ਗਿਰੋਹ ਦਾ ਪਰਦਾਫ਼ਾਸ਼ : 4 ਵਿਅਕਤੀ ਗ੍ਰਿਫ਼ਤਾਰ, ਇਕ ਫ਼ਰਾਰ
NEXT STORY