ਜਲੰਧਰ (ਵਰੁਣ)- ਪੁਲਸ ਤੋਂ ਬੇਖ਼ੌਫ਼ ਘੁੰਮ ਰਹੇ ਚੋਰਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲੇ ਵਿਚ ਬੀਤੀ ਰਾਤ ਚੋਰਾਂ ਵੱਲੋਂ ਪ੍ਰਾਚੀਨ ਕਾਲੀ ਮਾਤਾ ਮੰਦਿਰ ਸੋਢਲ 'ਚ ਦਾਨ ਪਾਤਰ ਵਿਚੋਂ ਨਕਦੀ ਚੋਰੀ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੰਡਿਤ ਚੰਦਰ ਭੂਸ਼ਣ ਤ੍ਰਿਪਾਠੀ ਨੇ ਦੱਸਿਆ ਕਿ ਰੋਜ਼ਾਨਾ ਵਾਂਗ ਰਾਤ ਨੂੰ ਪੂਜਾ ਕਰਕੇ ਮੰਦਿਰ ਬੰਦ ਕਰਕੇ ਉਹ ਸੌਣ ਲਈ ਗਏ ਸਨ ਅਤੇ ਰਾਤ ਤਕਰੀਬਨ 2 ਵਜੇ ਚੋਰਾਂ ਨੇ ਇਸ ਚੋਰੀ ਦੀ ਵਾਰਦਾਤ ਅੰਜਾਮ ਦਿੱਤਾ।
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਰੂਹ ਕੰਬਾਊ ਹਾਦਸਾ, ਇੱਟਾਂ ਦੇ ਭੱਠੇ ਦੀ ਅੱਗ 'ਚ ਡਿੱਗਿਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ
ਪੰਡਿਤ ਭਾਰਤ ਭੂਸ਼ਣ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠੇ ਤਾਂ ਵੇਖਿਆ ਕਿ ਮੰਦਿਰ ਦੇ ਸਾਰੇ ਦਾਨ ਪੱਤਰ ਟੁੱਟੇ ਹੋਏ ਸਨ। ਸੀ. ਸੀ. ਟੀ. ਵੀ. ਕੈਮਰੇ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਸਨ। ਦਾਨ ਪੱਤਰ ਵਿੱਚੋਂ ਚੋਰੀ ਹੋਈ ਨਕਦੀ ਦੀ ਮਾਤਰਾ ਨਿਰਧਾਰਤ ਨਹੀਂ ਕੀਤੀ ਜਾ ਸਕਦੀ। ਇਸ ਨੂੰ ਥਾਣਾ 8 ਦੀ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਪੁਲਸ ਮੰਦਰ ਦੇ ਬਾਹਰ ਸਾਰੇ ਦੁਕਾਨਦਾਰਾਂ ਵੱਲੋਂ ਲਗਾਏ ਗਏ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਣ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
3 ਥਾਣਿਆਂ ਦੀ ਪੁਲਸ ਨੇ ਇਕ ਔਰਤ ਸਮੇਤ 5 ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY