ਜਲੰਧਰ (ਵਰੁਣ)- ਧੋਗੜੀ ਰੋਡ 'ਤੇ ਸਥਿਤ ਮੁਹੱਲਾ ਹਰਗੋਬਿੰਦ ਨਗਰ ’ਚ ਇਕ ਏ.ਐੱਸ.ਆਈ. ਦੇ ਘਰ ਦੇ ਤਾਲੇ ਤੋੜ ਕੇ ਚੋਰ ਨੇ ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ, ਸਪੋਰਟਸ ਸਾਈਕਲ ਤੇ 2 ਲੈਪਟਾਪ ਚੋਰੀ ਕਰ ਲਏ। ਚੋਰ ਘਰ ’ਚ ਇਕੱਲਾ ਹੀ ਦਾਖਲ ਹੋਇਆ, ਜਿਸ ਨੇ ਪਹਿਲਾਂ ਗੇਟ ਦਾ ਤਾਲਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤੇ ਜਦੋਂ ਨਾ ਖੁੱਲ੍ਹਿਆ ਤਾਂ ਉਹ ਸਪਾਈਡਰ ਮੈਨ ਵਾਂਗ ਕੰਧ ’ਤੇ ਚੜ੍ਹ ਕੇ ਅੰਦਰ ਵੜ ਗਿਆ।
ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ
ਥਾਣਾ ਨੰ. 8 ’ਚ ਏ.ਐੱਸ.ਆਈ. ਜਸਵੀਰ ਚੰਦ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਚੋਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਏ.ਐੱਸ.ਆਈ. ਨੇ ਦੱਸਿਆ ਕਿ ਉਹ 15 ਦਸੰਬਰ ਨੂੰ ਆਪਣੀ ਭਤੀਜੀ ਦੇ ਵਿਆਹ ’ਚ ਸ਼ਾਮਲ ਹੋਣ ਲਈ ਪਰਿਵਾਰ ਸਮੇਤ ਪਠਾਨਕੋਟ ਗਿਆ ਸੀ। ਅਗਲੇ ਦਿਨ ਗੁਆਂਢੀਆਂ ਨੇ ਫੋਨ ਕਰ ਕੇ ਦੱਸਿਆ ਕਿ ਉਨ੍ਹਾਂ ਦੇ ਘਰ ਚੋਰੀ ਹੋ ਗਈ ਹੈ। ਜਦੋਂ ਏ.ਐੱਸ.ਆਈ. ਆਪਣੇ ਘਰ ਵਾਪਸ ਆਇਆ ਤਾਂ ਅੰਦਰ ਜਾ ਕੇ ਦੇਖਿਆ ਕਿ ਬੈੱਡਰੂਮ ਦੀ ਅਲਮਾਰੀ ਦਾ ਸਾਮਾਨ ਖਿੱਲਰਿਆ ਪਿਆ ਸੀ।
ਇਹ ਵੀ ਪੜ੍ਹੋ- ਪਤਨੀ ਕਰਦੀ ਹੈ ਨਸ਼ਾ, ਉਸ ਦੇ ਨਸ਼ੇ ਦੀ ਪੂਰਤੀ ਲਈ ਜਗਦੀਪ ਬਣ ਗਿਆ ਹੈਰੋਇਨ ਸਮੱਗਲਰ
ਚੋਰ ਕਰੀਬ 16 ਲੱਖ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ, ਕੁਝ ਨਕਦੀ, ਮੁੰਡੇ ਦਾ ਸਪੋਰਟਸ ਸਾਈਕਲ ਤੇ 2 ਲੈਪਟਾਪ ਚੋਰੀ ਕਰ ਕੇ ਲੈ ਗਿਆ। ਏ.ਐੱਸ.ਆਈ. ਨੇ ਇਸ ਦੀ ਸੂਚਨਾ ਥਾਣਾ ਨੰ. 8 ਦੀ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਰ ਦੇ ਸਾਹਮਣੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਤਾਂ ਦੇਰ ਰਾਤ ਇਕ ਚੋਰ ਨੰਗੇ ਪੈਰੀਂ ਘਰ ਦੀ ਕੰਧ ਟੱਪ ’ਤੇ ਚੜ੍ਹਦਾ ਦਿਖਾਈ ਦਿੱਤਾ ਤੇ ਅੰਦਰ ਵੜ ਕੇ ਵਾਰਦਾਤ ਨੂੰ ਅੰਜਾਮ ਦੇ ਕੇ ਭੱਜ ਗਿਆ। ਪੁਲਸ ਨੇ ਅਣਪਛਾਤੇ ਚੋਰ ਖਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮਜ਼ਦੂਰ ਕੋਲੋਂ ਮੋਬਾਇਲ ਖੋਹ ਕੇ ਭੱਜਣ ਵਾਲੇ ਦੀ ਲੋਕਾਂ ਨੇ ਕੀਤੀ ਛਿੱਤਰ-ਪਰੇਡ, ਫਿਰ ਕੀਤਾ ਪੁਲਸ ਦੇ ਹਵਾਲੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਪੁਲਸ ਕਮਿਸ਼ਨਰ ਦਾ ਐਕਸ਼ਨ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ, ਜਾਣੋ ਕੀ ਹੈ ਵਜ੍ਹਾ
NEXT STORY