ਹਾਜੀਪੁਰ, (ਜੋਸ਼ੀ): ਇਲਾਕੇ ਵਿੱਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲੇ 'ਚ ਚੋਰਾਂ ਨੇ ਇੱਕ ਫੌਜੀ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਮੁੱਖ ਦਰਵਾਜ਼ੇ ਦਾ ਜ਼ਿੰਦਰਾ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ। ਇਸ ਘਟਨਾ ਕਾਰਨ ਇਲਾਕਾ ਨਿਵਾਸੀਆਂ 'ਚ ਇੱਕ ਵਾਰ ਫਿਰ ਸਹਿਮ ਅਤੇ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸਿਬੋਚੱਕ ਦੇ ਰਹਿਣ ਵਾਲੇ ਆਰਮੀ ਜਵਾਨ ਜਸਵੰਤ ਸਿੰਘ ਪੁੱਤਰ ਸ਼ਿਵ ਸਿੰਘ, ਜੋ ਇਸ ਵੇਲੇ ਲੇਹ-ਲਦਾਖ ਵਿਖੇ ਦੇਸ਼ ਦੀ ਸੇਵਾ ਵਿੱਚ ਤਾਇਨਾਤ ਹਨ, ਦੇ ਘਰੋਂ ਇਹ ਚੋਰੀ ਹੋਈ ਹੈ। ਘਟਨਾ ਉਸ ਵੇਲੇ ਵਾਪਰੀ ਜਦੋਂ ਫੌਜੀ ਦੀ ਮਾਤਾ ਅਤੇ ਪਤਨੀ ਇਲਾਕੇ ਦੇ ਇੱਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈਆਂ ਹੋਈਆਂ ਸਨ। ਜਦੋਂ ਉਹ ਵਾਪਸ ਪਰਤੀਆਂ ਅਤੇ ਘਰ ਦਾ ਮੁੱਖ ਗੇਟ ਖੋਲ੍ਹਿਆ, ਤਾਂ ਅੰਦਰਲੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ।
ਘਰ ਦੇ ਅੰਦਰ ਜਾ ਕੇ ਦੇਖਣ 'ਤੇ ਪਤਾ ਲੱਗਾ ਕਿ ਚੋਰਾਂ ਨੇ ਗੋਦਰੇਜ ਦੀ ਅਲਮਾਰੀ ਦੇ ਤਾਲੇ ਤੋੜ ਕੇ ਉਸ ਵਿੱਚ ਰੱਖੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਰੀਬ 20 ਹਜ਼ਾਰ ਰੁਪਏ ਦੀ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ ਸੀ। ਇਸ ਵਾਰਦਾਤ ਸਬੰਧੀ ਹਾਜੀਪੁਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਚੋਰਾਂ ਦੇ ਖਿਲਾਫ਼ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨ
NEXT STORY