ਹਾਜੀਪੁਰ (ਜੋਸ਼ੀ)- ਹਾਜੀਪੁਰ ਇਲਾਕੇ 'ਚ ਚੋਰਾਂ ਦੀਆਂ ਆਏ ਦਿਨ ਗਤੀਵੀਧੀਆਂ ਤੋਂ ਇਲਾਕੇ ਦੇ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈI ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਨੰਗਲ ਬਿਹਾਲਾਂ ਵਿਖੇ ਪਿਛਲੇ ਦਿਨੀਂ ਇਕ ਸੁਨਿਆਰੇ ਦੀ ਦੁਕਾਨ 'ਤੇ ਹੋਈ ਲੱਖਾਂ ਰੁਪਏ ਦੇ ਗਹਿਣੇ ਦੀ ਚੋਰੀ ਦੇ ਸਮਾਚਾਰ ਦੀ ਸਿਆਹੀ ਹਾਲੇ ਸੁੱਕੀ ਵੀ ਨਹੀਂ ਸੀ ਕਿ ਹਾਜੀਪੁਰ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਪਿੰਡ ਖਟਿੱਗੜ ਵਿਖੇ ਚੋਰਾਂ ਵੱਲੋਂ ਇਕ ਕਰਿਆਨੇ ਦੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਕਰਿਆਨਾ ਗੱਡੀ 'ਚ ਲੋਡ ਕਰਕੇ ਫਰਾਰ ਹੋ ਗਏI
ਪ੍ਰਾਪਤ ਜਾਣਕਾਰੀ ਮੁਤਾਬਕ ਸੰਨੀ ਡਡਵਾਲ ਪੁੱਤਰ ਬਲਵੰਤ ਸਿੰਘ ਪਿੰਡ ਖਟਿੱਗੜ ਨੇ ਹਾਜੀਪੁਰ ਪੁਲਸ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ਰਾਹੀਂ ਦੱਸਿਆ ਹੈ ਕਿ ਮੇਰੀ ਤਲਵਾੜਾ ਸੜਕ 'ਤੇ ਪੈਂਦੇ ਭੱਠਾ ਸਾਹਿਬ ਸ਼੍ਰੀ ਗੁਰਦੁਆਰਾ ਦੇ ਲਾਗੇ ਐਕਸ ਪੈਰਾਮਿਲਟਰੀ ਵੈੱਲਫੇਅਰ ਕੰਟੀਨ ਦੇ ਨਾਂ ਦੀ ਦੁਕਾਨ ਹੈ, ਜਿਸ ਨੂੰ ਮੈਂ ਹਰ ਰੋਜ਼ ਦੀ ਤਰ੍ਹਾਂ ਕਰੀਬ 8 ਵਜੇ ਬੰਦ ਕਰਕੇ ਆਪਣੇ ਘਰ ਚਲਾ ਗਿਆ ਸੀ ਤਾਂ ਸਵੇਰੇ ਮੈਨੂੰ ਦੁਕਾਨ ਦੇ ਲਾਗੇ ਰਹਿੰਦੇ ਇਕ ਪ੍ਰਵਾਸੀ ਆਦਮੀ ਦਾ ਫੋਨ ਆਇਆ ਕਿ ਤੇਰੀ ਦੁਕਾਨ ਦਾ ਸ਼ਟਰ ਖੁੱਲ੍ਹਾ ਹੈI ਜਦੋਂ ਮੈਂ ਜਾ ਕੇ ਵੇਖਿਆ ਤਾਂ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰੋਂ ਲੱਖਾਂ ਰੁਪਏ ਦਾ ਸਾਮਾਨ ਗੱਡੀ 'ਚ ਲੋਡ ਕਰਕੇ ਫਰਾਰ ਹੋ ਗਏ ਸਨI ਸੰਨੀ ਡਡਵਾਲ ਨੇ ਅੱਗੇ ਦੱਸਿਆ ਕਿ ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੇ ਮੁਤਾਬਕ ਦੋ ਚੋਰ ਰਾਤ ਕਰੀਬ 11 ਵਜੇ ਦੁਕਾਨ ਦੇ ਅੰਦਰ ਦਾਖ਼ਲ ਹੋਏ ਅਤੇ ਬਾਕੀ ਦੁਕਾਨ ਦੇ ਬਾਹਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਰਹੇI ਇਲਾਕੇ ਦੇ ਲੋਕਾਂ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਤੋਂ ਮੰਗ ਕੀਤੀ ਹੈ ਕਿ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਪੁਲਸ ਨੂੰ ਹੁਕਮ ਜਾਰੀ ਕੀਤੇ ਜਾਣI
ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੇ ਯਤਨਾਂ ਸਦਕਾ ਰੂਸ ਦੀ ਜੇਲ੍ਹ ’ਚ ਫਸੇ 6 ਭਾਰਤੀ ਨੌਜਵਾਨ ਸਵਦੇਸ਼ ਪਰਤੇ, ਸੁਣਾਈ ਹੱਡਬੀਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ, ਵਿਕਾਸ ਕਾਰਜਾਂ ਸਬੰਧੀ ਦਿੱਤੇ ਇਹ ਹੁਕਮ
NEXT STORY