ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਉੜਮੁੜ ਦੀ ਮੂਨਕਾਂ ਵਾਲੀ ਗਲੀ ਵਿਚ ਚੋਰਾਂ ਨੇ ਇਕ ਪ੍ਰਵਾਸੀ ਭਾਰਤੀ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਚੋਰੀ ਦਾ ਸ਼ਿਕਾਰ ਹੋਏ ਰਜਿੰਦਰ ਸਿੰਘ ਪੁੱਤਰ ਮੁਨਸ਼ਾ ਸਿੰਘ ਨੇ ਦੱਸਿਆ ਕਿ ਉਹ ਅਮਰੀਕਾ ਤੋਂ ਵਾਪਸ ਆਇਆ ਹੈ। ਜਦੋਂ ਉਸ ਨੇ ਅੱਜ ਘਰ ਆ ਕੇ ਵੇਖਿਆ ਤਾਂ ਘਰ ਵਿਚ ਚੋਰੀ ਹੋ ਚੁੱਕੀ ਸੀ। ਚੋਰਾਂ ਨੇ ਅਲਮਾਰੀਆਂ ਤੋੜਨ ਦੇ ਨਾਲ-ਨਾਲ ਘਰ ਵਿਚ ਫਰੋਲਾ-ਫਰਾਲੀ ਕੀਤੀ ਹੋਈ ਸੀ। ਉਸ ਨੇ ਦੱਸਿਆ ਕਿ ਚੋਰ ਉਸ ਦੇ ਘਰੋਂ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ। ਇਸ ਬਾਰੇ ਉਸ ਨੇ ਟਾਂਡਾ ਪੁਲਸ ਨੂੰ ਸੂਚਨਾ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਸ਼ਰੇਆਮ ਚਲਾਈਆਂ ਗੋਲ਼ੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਭਾਜਪਾ ਵਲੋਂ ਮਾਨ ਸਰਕਾਰ ’ਤੇ ਫਿਕਸਡ-ਵਿੰਗ ਜਹਾਜ਼ ਦੀ ਦੁਰਵਰਤੋਂ ਦਾ ਦੋਸ਼
NEXT STORY