ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਨੂੰ ਖੁਸ਼ਹਾਲ, ਰੰਗਲਾ ਅਤੇ ਸਿਹਤਮੰਦ ਪੰਜਾਬ ਬਣਾਉਣ ਦਾ ਵਾਅਦਾ ਕੀਤਾ ਹੈ, ਜਿਸ ਵਿੱਚ ਖੇਡਾਂ (ਸਪੋਰਟਸ) ਦਾ ਸਭ ਤੋਂ ਵੱਡਾ ਰੋਲ ਮੰਨਿਆ ਜਾ ਰਿਹਾ ਹੈ। ਸਰਕਾਰ ਨੇ ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ, 1100 ਕਰੋੜ ਰੁਪਏ ਦੀ ਲਾਗਤ ਦੇ ਨਾਲ ਪੰਜਾਬ ਦੇ 3100 ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਗਰਾਊਂਡ ਬਣਾਉਣ ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਇੱਕ ਕ੍ਰਾਂਤੀ ਆਵੇਗੀ।
ਨਸ਼ਾਖੋਰੀ ਵਿਰੁੱਧ ਲੜਾਈ 'ਚ ਖੇਡਾਂ ਜ਼ਰੂਰੀ
ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨਾ ਹੈ, ਤਾਂ ਸਪੋਰਟਸ ਬਹੁਤ ਜ਼ਰੂਰੀ ਹੈ। ਉਨ੍ਹਾਂ ਵੱਲੋਂ ਮਾਪਿਆਂ ਅਤੇ ਨੌਜਵਾਨਾਂ ਨੂੰ ਬੇਨਤੀ ਕੀਤੀ ਕਿ ਉਹ ਛੋਟੀ ਉਮਰ ਵਿੱਚ ਹੀ ਆਪਣੇ ਬੱਚਿਆਂ ਨੂੰ ਖੇਡ ਗਰਾਊਂਡ ਦੇ ਨਾਲ ਜੋੜਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਿਹੜਾ ਬੱਚਾ ਇੱਕ ਵਾਰ ਗਰਾਊਂਡ ਦੇ ਵਿੱਚ ਆਉਣ ਲੱਗ ਜਾਂਦਾ ਹੈ, ਉਹ ਸਾਰੀ ਉਮਰ ਸਿਹਤ ਪੱਖੋਂ ਮਾਰ ਨਹੀਂ ਖਾਂਦਾ।
PRTC ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਨਵੀਂ ਅਪਡੇਟ, ਹੁਣ ਇਸ ਦਿਨ ਦਿੱਤੀ ਗਈ ਹੜਤਾਲ ਦੀ ਚੇਤਾਵਨੀ
NEXT STORY