ਫਗਵਾੜਾ (ਜਲੋਟਾ)-ਫਗਵਾੜਾ ’ਚ ਚਾਹਲ ਨਗਰ ਦੇ ਸਿਵਲ ਹਸਪਤਾਲ ਰੋਡ ’ਤੇ ਸਥਿਤ 2 ਪ੍ਰਮੁੱਖ ਮੈਡੀਕਲ ਸਟੋਰਾਂ ’ਚ ਚੋਰਾਂ ਨੇ ਇਕੋ ਰਾਤ ’ਚ ਦੁਕਾਨਾਂ ’ਚ ਦਾਖ਼ਲ ਹੋ ਕੇ ਹਜ਼ਾਰਾਂ ਰੁਪਏ ਦੀ ਨਕਦੀ, ਮਹਿੰਗੀਆਂ ਵਿਦੇਸ਼ੀ ਦਵਾਈਆਂ, ਸੀ. ਸੀ. ਟੀ. ਵੀ. ਕੈਮਰੇ, ਡੀ. ਵੀ. ਆਰ. ਸਮੇਤ ਕੀਮਤੀ ਸਾਮਾਨ ਚੋਰੀ ਕਰਨ ਦੀ ਸਨਸਨੀਖੇਜ ਸੂਚਨਾ ਮਿਲੀ ਹੈ। ਚੋਰੀ ਦਾ ਸ਼ਿਕਾਰ ਹੋਏ ਭਾਰਤ ਮੈਡੀਕਲ ਸਟੋਰ ਦੇ ਮਾਲਕ ਰਾਜੇਸ਼ ਮੁਟਰੇਜਾ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੋਰ ਉਨ੍ਹਾਂ ਦੀ ਦੁਕਾਨ ’ਚ ਲਗਾਤਾਰ ਤੀਜੀ ਵਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਕੇ ਗਏ ਹਨ। ਰਾਜੇਸ਼ ਮੁਟਰੇਜਾ ਨੇ ਦੱਸਿਆ ਕਿ ਚੋਰ ਸਵੇਰੇ 3 ਤੋਂ 4 ਵਜੇ ਦੇ ਵਿਚਕਾਰ ਇਕ ਕਾਰ ’ਚ ਉਨ੍ਹਾਂ ਦੀ ਦੁਕਾਨ ’ਤੇ ਆਏ ਸਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੀਤੀ ਗਈ ਜਾਂਚ ਵਿੱਚ ਇਹ ਪਾਇਆ ਗਿਆ ਹੈ ਕਿ ਚੋਰਾਂ ਦੀ ਗਿਣਤੀ ਤਿੰਨ ਤੋਂ ਚਾਰ ਦੇ ਵਿਚਕਾਰ ਰਹੀ ਹੈ।
ਮੁਟਰੇਜਾ ਨੇ ਦੱਸਿਆ ਕਿ ਚੋਰਾਂ ਨੇ ਉਨ੍ਹਾਂ ਦੀ ਦੁਕਾਨ ਦਾ ਕੈਸ਼ ਬਾਕਸ ਤੋੜ ਕੇ 18,000 ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਇਸ ਦੌਰਾਨ ਉਨ੍ਹਾਂ ਦੀ ਦੁਕਾਨ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਭੰਨਤੋੜ ਕੀਤੀ ਗਈ ਹੈ, ਜਿਸ ਕਾਰਨ ਡੀ. ਵੀ. ਆਰ. ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਇਸੇ ਤਰਜ਼ ’ਤੇ ਚੋਰੀ ਦਾ ਸ਼ਿਕਾਰ ਹੋਏ ਬਾਲਾ ਜੀ ਮੈਡੀਕਲ ਸਟੋਰ ਦੇ ਮਾਲਕ ਹੈਪੀ ਨੇ ਦੱਸਿਆ ਕਿ ਚੋਰ ਦੁਕਾਨ ਦਾ ਸ਼ਟਰ ਤੋੜ ਕੇ ਉਨ੍ਹਾਂ ਦੀ ਦੁਕਾਨ ’ਚ ਦਾਖਲ ਹੋ ਕੇ ਕੈਸ਼ ਬਾਕਸ ਤੋੜ ਕੇ ਉਸ ’ਚ ਰੱਖੀ ਹਜ਼ਾਰਾਂ ਰੁਪਏ ਦੀ ਨਕਦੀ, ਵਿਦੇਸ਼ੀ ਮਹਿੰਗੀਆਂ ਦਵਾਈਆਂ ਆਦਿ ਚੋਰੀ ਕਰਕੇ ਫਰਾਰ ਹੋ ਗਏ ਹਨ। ਹੈਪੀ ਨੇ ਦੱਸਿਆ ਕਿ ਚੋਰਾਂ ਨੇ ਦੁਕਾਨ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਅਤੇ ਡੀ. ਵੀ. ਆਰ. ਨੂੰ ਵੀ ਚੋਰੀ ਕੀਤਾ ਹੈ। ਇਸ ਦੌਰਾਨ ਚੋਰਾਂ ਨੇ ਉਨ੍ਹਾਂ ਦੀ ਦੁਕਾਨ ਦੇ ਅੰਦਰ ਭੰਨਤੋੜ ਵੀ ਕੀਤੀ ਹੈ।
ਇਹ ਵੀ ਪੜ੍ਹੋ: ਮਾਣ ਦੀ ਗੱਲ: ਦੇਸ਼ ਦੀ ਧੀ ਹੋਣ ਦੀ ਜ਼ਿੰਮੇਵਾਰੀ ਬਾਖ਼ੂਬੀ ਨਾਲ ਨਿਭਾਅ ਰਹੀ CRPF ਕਮਾਂਡੈਂਟ ਕਮਲ ਸਿਸੋਦੀਆ
ਉਥੇ ਹੀ ਸ਼ਹਿਰ ਦੇ ਪੌਸ਼ ਇਲਾਕੇ ਚਾਹਲ ਨਗਰ ’ਚ ਇਕ ਤੋਂ ਬਾਅਦ ਇਕ ਕਰਕੇ ਦੋ ਮੈਡੀਕਲ ਸਟੋਰਾਂ ’ਚ ਹੋਈਆਂ ਚੋਰੀ ਦੀ ਵਾਰਦਾਤ ਤੋਂ ਬਾਅਦ ਇਲਾਕੇ ’ਚ ਰਹਿਣ ਵਾਲੇ ਲੋਕਾਂ ’ਚ ਚੋਰਾਂ ਅਤੇ ਲੁਟੇਰਿਆਂ ਨੂੰ ਲੈ ਕੇ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਚੋਰਾਂ ਨੇ ਸ਼ਹਿਰ ਦੇ ਸਭ ਤੋਂ ਵਿਅਸਤ ਸਿਵਲ ਹਸਪਤਾਲ ਦੇ ਖੇਤਰ ਵਿਚ ਸਥਿਤ ਦੋ ਮੈਡੀਕਲ ਸਟੋਰਾਂ ਵਿਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਲੋਕਾਂ ਨੇ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਅਤੇ ਐੱਸ. ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਂਦੇ ਹੋਏ ਫਗਵਾੜਾ ਸ਼ਹਿਰ ਵਿਚ ਪੁਲਸ ਦੇ ਸੁਰੱਖਿਆ ਪ੍ਰਬੰਧਾਂ ਦਾ ਮੁਡ਼ ਤੋਂ ਜਾਇਜ਼ਾ ਲਿਆ ਜਾਵੇ। ਲੋਕਾਂ ਨੇ ਕਿਹਾ ਹੈ ਕਿ ਪੁਲਸ ਨੂੰ ਭਾਰਤ ਮੈਡੀਕਲ ਸਟੋਰ ਅਤੇ ਬਾਲਾ ਜੀ ਮੈਡੀਕਲ ਸਟੋਰ ਵਿਚ ਚੋਰੀ ਦੀ ਘਟਨਾ ਵਿਚ ਸ਼ਾਮਲ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰ ਸ਼ਹਿਰ ਵਿਚ ਹੋ ਰਹੀਆਂ ਚੋਰੀਆਂ ਨੂੰ ਰੋਕਣ ਲਈ ਹਰ ਪੱਖੋ ਵੱਡਾ ਉਪਰਾਲਾ ਕਰਨਾ ਚਾਹੀਦਾ ਹੈ।
ਖ਼ਬਰ ਲਿਖੇ ਜਾਣ ਤੱਕ ਪੁਲਸ ਮੈਡੀਕਲ ਸਟੋਰਾਂ ਵਿਚ ਚੋਰੀ ਦੀਆਂ ਦੋਵਾਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਪੁਲਸ ਚੋਰਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ? ਹੈਰਾਨੀਜਨਕ ਗੱਲ ਇਹ ਹੈ ਕਿ ਪੁਲਸ ਤਾਂ ਹਾਲੇ ਚੋਰਾਂ ਦੀ ਅਸਲ ਪਛਾਣ ਵੀ ਨਹੀਂ ਕਰ ਸਕੀ ਹੈ। ਇਸ ਦੌਰਾਨ ਪੁਲਸ ਟੀਮਾਂ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੀਆਂ ਦੀ ਜਾਂਚ ਵਿਚ ਜੁਟੀਆਂ ਹੋਈਆਂ ਹਨ। ਪੁਲਸ ਤਫ਼ਤੀਸ਼ ਜਾਰੀ ਹੈ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ : ਮਾਲਵਾ, ਦੋਆਬਾ 'ਚ 2-2 ਤਾਂ ਮਾਝਾ ਜ਼ੋਨ ’ਚ ਨਹੀਂ ਹੈ ਇਕ ਵੀ ਰਾਖਵੀਂ ਸੀਟ!
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਗਲ 'ਚੋਂ ਦਰੱਖ਼ਤਾਂ ਦੀ ਨਾਜਾਇਜ਼ ਕਟਾਈ ਕਰਨ ਦੇ ਦੋਸ਼ ’ਚ 2 ਗ੍ਰਿਫ਼ਤਾਰ
NEXT STORY