ਜਲੰਧਰ (ਮਹੇਸ਼)- ਥਾਣਾ ਰਾਮਾ ਮੰਡੀ (ਸੂਰਿਆ ਐਨਕਲੇਵ) ਦੀ ਪੁਲਸ ਵੱਲੋਂ ਲੰਮਾ ਪਿੰਡ ਚੌਕ ਨੇੜੇ ਇਕ ਫੈਕਟਰੀ ਤੇ ਬਿਜਲੀ ਦੀ ਦੁਕਾਨ ਦੇ ਗੋਦਾਮ 'ਚ ਹੋਈਆਂ 3 ਵਾਰ ਚੋਰੀਆਂ ਸਬੰਧੀ ਕੋਈ ਕਾਰਵਾਈ ਨਾ ਕਰਨ ਕਾਰਨ ਚੋਰਾਂ ਨੇ ਬਿਨਾਂ ਡਰ ਤੋਂ ਇਕ ਹੋਰ ਚੋਰੀ ਦੀ ਵਾਰਦਾਤ ਨੂੰ ਵੀਰਵਾਰ ਰਾਤ ਨੂੰ ਅੰਜਾਮ ਦਿੱਤਾ । ਪੀੜਤ ਦੁਕਾਨਦਾਰ ਦੇਸ ਰਾਜ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਆਪਣੀ ਦੁਕਾਨ ’ਤੇ ਆਇਆ ਤਾਂ ਤਾਲੇ ਟੁੱਟੇ ਹੋਏ ਸਨ ਤੇ ਅੰਦਰ ਪਿਆ ਸਾਰਾ ਸਾਮਾਨ ਖਿੱਲਰਿਆ ਪਿਆ ਸੀ।
ਇਹ ਵੀ ਪੜ੍ਹੋ- ਗੁਰਦੁਆਰ ਸਾਹਿਬ ਅੰਦਰ ਵਿਅਕਤੀ ਨੇ ਸੇਵਾਦਾਰ ਨਾਲ ਕੀਤੀ ਬਦਸਲੂਕੀ, CCTV ਤਸਵੀਰਾਂ ਨੇ ਮਚਾਈ ਤਰਥੱਲੀ
ਜਾਂਚ ਕਰਨ 'ਤੇ ਪਤਾ ਲੱਗਾ ਕਿ ਚੋਰ ਕਰੀਬ 6 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਗਏ ਹਨ, ਜਿਸ ’ਚ ਮੋਟਰਾਂ ਤੇ ਤਾਂਬੇ ਤੇ ਪਿੱਤਲ ਦੇ ਪਾਰਟਸ ਸ਼ਾਮਲ ਹਨ। ਉਨ੍ਹਾਂ ਇਸ ਮਾਮਲੇ ਸਬੰਧੀ ਥਾਣਾ ਰਾਮਾ ਮੰਡੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ ਪਰ ਪੁਲਸ ਤੋਂ ਉਨ੍ਹਾਂ ਨੂੰ ਕੋਈ ਆਸ ਨਹੀਂ ਹੈ, ਕਿਉਂਕਿ ਪਹਿਲਾਂ ਵੀ 3 ਵਾਰ ਚੋਰੀ ਹੋ ਚੁੱਕੀ ਘਟਨਾ ਨੂੰ ਦੇਖਣ ਲਈ ਕੋਈ ਪੁਲਸ ਮੁਲਾਜ਼ਮ ਵੀ ਨਹੀਂ ਆਇਆ।
ਇਹ ਵੀ ਪੜ੍ਹੋ- ਘਰ ਦੀ ਗੁਰਬਤ ਦੂਰ ਕਰਨ ਵਿਦੇਸ਼ ਗਏ ਵਿਅਕਤੀ ਨਾਲ ਵਾਪਰਿਆ ਭਾਣਾ, ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
ਉਨ੍ਹਾਂ ਕਿਹਾ ਕਿ ਚੋਰੀ ਦੀਆਂ ਘਟਨਾਵਾਂ ਨੂੰ ਟਰੇਸ ਕਰਨ ਦੀ ਗੱਲ ਤਾਂ ਛੱਡੋ ਪੀੜਤਾਂ ਦੀ ਗੱਲ ਨਾ ਸੁਣਨ ਵਾਲੀ ਪੁਲਸ ’ਤੇ ਭਰੋਸਾ ਕਰਨਾ ਖੁਦ ਨੂੰ ਧੋਖਾ ਦੇਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਬਿਲਕੁਲ ਵੀ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਇਹੀ ਕਾਰਨ ਹੈ ਕਿ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਕਿਹਾ ਕਿ ਥਾਣਿਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਜਾਣ ਤਾਂ ਜੋ ਆਮ ਲੋਕਾਂ ਦੀ ਅਣਦੇਖੀ ਨਾ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਲੱਕੜਖ਼ਾਨੇ 'ਚ ਲੱਗੀ ਭਿਆਨਕ ਅੱਗ ਕਾਰਨ ਮਚੀ ਭਾਜੜ, ਦੂਰ-ਦੂਰ ਤੱਕ ਦਿਸੀਆਂ ਅੱਗ ਦੀਆਂ ਲਪਟਾਂ
NEXT STORY