ਗੜ੍ਹਦੀਵਾਲਾ (ਭੱਟੀ)- ਗੜ੍ਹਦੀਵਾਲਾ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ 'ਚ ਚਿੰਤਾ ਦਾ ਮਾਹੌਲ ਹੈ। ਇਸ ਸਬੰਧੀ ਸਾਬਕਾ ਪ੍ਰਿੰਸੀਪਲ ਕਰਨੈਲ ਸਿੰਘ ਕਲਸੀ ਪੁੱਤਰ ਦੀਵਾਨ ਸਿੰਘ ਕਲਸੀ, ਵਾਸੀ ਵਾਰਡ ਨੰਬਰ 3, ਵਿਸ਼ਵਕਰਮਾ ਮੰਦਿਰ ਰੋਡ ਗੜ੍ਹਦੀਵਾਲਾ ਨੇ ਪੁਲਸ ਪ੍ਰਸ਼ਾਸਨ ਨੂੰ ਸ਼ਿਕਾਇਤ ਦੇ ਕੇ ਆਪਣੇ ਕਲਸੀ ਫਾਰਮ 'ਚ ਲਗਾਤਾਰ ਤਿੰਨ ਦਿਨ ਹੋਈਆਂ ਚੋਰੀਆਂ ਦੇ ਮਾਮਲੇ 'ਚ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸੋਨੂ-ਮੋਨੂ ਪਾਰਕ ਦੇ ਪਿਛਲੇ ਪਾਸੇ ਮਸਤੀਵਾਲ ਰੋਡ 'ਤੇ ਸਥਿਤ ਉਨ੍ਹਾਂ ਦੇ ਕਲਸੀ ਫਾਰਮ ਨੂੰ ਚੋਰਾਂ ਵੱਲੋਂ 27 ਅਕਤੂਬਰ ਦੀ ਰਾਤ ਨੂੰ ਨਿਸ਼ਾਨਾ ਬਣਾਇਆ ਗਿਆ। ਚੋਰ ਦੋ ਗਰਿੱਲਾਂ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਗਰਿੱਲਾਂ ਨਾਲ ਲੱਗੀਆਂ ਮਾਇਕੇ ਦੀਆਂ ਤਾਕੀਆਂ ਚੋਰੀ ਕਰਕੇ ਲੈ ਗਏ। ਇਸ ਤੋਂ ਬਾਅਦ 28 ਅਕਤੂਬਰ ਨੂੰ ਚੋਰ ਨਵੀਆਂ ਪਾਈਪਾਂ ਅਤੇ ਸਬਲ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਵੀ ਚੋਰਾਂ ਨੇ ਮੁੜ ਫਾਰਮ ਵਿੱਚ ਦਾਖ਼ਲ ਹੋ ਕੇ ਦਰਵਾਜ਼ਿਆਂ ਦੇ ਕੁੰਡੇ ਵੱਢ ਦਿੱਤੇ ਅਤੇ ਇਕ ਜਿੰਦਰਾ ਵੱਢ ਕੇ ਨੁਕਸਾਨ ਪਹੁੰਚਾਇਆ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼
ਕਰਨੈਲ ਸਿੰਘ ਕਲਸੀ ਨੇ ਦੱਸਿਆ ਕਿ ਲਗਾਤਾਰ ਤਿੰਨ ਦਿਨ ਚੋਰੀ ਦੀਆਂ ਵਾਰਦਾਤਾਂ ਹੋਣ ਕਾਰਨ ਉਹ ਮਾਨਸਿਕ ਤੌਰ 'ਤੇ ਕਾਫ਼ੀ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਉਹ ਸੀਨੀਅਰ ਸਿਟੀਜ਼ਨ ਹੋਣ ਦੇ ਨਾਲ-ਨਾਲ ਸ਼ੂਗਰ ਦੇ ਮਰੀਜ਼ ਵੀ ਹਨ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਚੋਰ ਮੁੜ ਆ ਕੇ ਹੋਰ ਨੁਕਸਾਨ ਕਰ ਸਕਦੇ ਹਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਚੋਰਾਂ ਦੀ ਜਲਦ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਚੋਰੀ ਹੋਏ ਸਾਮਾਨ ਦੀ ਬਰਾਮਦਗੀ ਅਤੇ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾਣ।
ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ
NEXT STORY