ਜਲੰਧਰ (ਵਰੁਣ)–ਟਾਂਡਾ ਰੋਡ ’ਤੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਦੀ ਪਾਰਕਿੰਗ ਵਿਚੋਂ 2 ਚੋਰ ਮੱਥਾ ਟੇਕਣ ਆਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰਾਂ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈਆਂ ਹਨ। ਥਾਣਾ ਨੰਬਰ 8 ਦੀ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Big Breaking: ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ
ਜਾਣਕਾਰੀ ਦਿੰਦਿਆਂ ਪਵਨ ਪੁੱਤਰ ਹਰਬੰਸ ਲਾਲ ਵਾਸੀ ਕਿਸ਼ਨਪੁਰਾ ਨੇ ਦੱਸਿਆ ਕਿ ਉਹ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਗਿਆ ਸੀ। ਆਪਣਾ ਮੋਟਰਸਾਈਕਲ ਪਾਰਕਿੰਗ ਸਥਾਨ ’ਤੇ ਬਣੇ ਰੈਸਟੋਰੈਂਟ ਦੇ ਬਾਹਰ ਖੜ੍ਹਾ ਕਰ ਕੇ ਚਲਾ ਗਿਆ ਪਰ ਜਦੋਂ ਵਾਪਸ ਆਇਆ ਤਾਂ ਮੋਟਰਸਾਈਕਲ ਗਾਇਬ ਸੀ। ਪੁਲਸ ਨੇ ਧਾਰਮਿਕ ਅਸਥਾਨ ਦੀ ਸਕਿਓਰਿਟੀ ਨੂੰ ਦੱਸਿਆ ਤਾਂ ਉਨ੍ਹਾਂ ਨੇ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀ। 2 ਚੋਰ ਉਸ ਦਾ ਮੋਟਰਸਾਈਕਲ ਚੋਰੀ ਕਰਦੇ ਹੋਏ ਕੈਦ ਹੋ ਚੁੱਕੇ ਸਨ। ਮੁਲਜ਼ਮਾਂ ਨੇ ਚੋਰ ਚਾਬੀ ਨਾਲ 5 ਸਕਿੰਟਾਂ ਿਵਚ ਮੋਟਰਸਾਈਕਲ ਦਾ ਲਾਕ ਖੋਲ੍ਹਿਆ ਅਤੇ ਸਟਾਰਟ ਕਰਕੇ ਫ਼ਰਾਰ ਹੋ ਗਏ। ਸੀ. ਸੀ. ਟੀ. ਵੀ. ਫੁਟੇਜ ਅਤੇ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰੈਵਲ ਏਜੰਟ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 7 ਲੱਖ 25 ਹਜ਼ਾਰ ਦੀ ਠੱਗੀ, ਪਰਚਾ ਦਰਜ
NEXT STORY