ਜਲੰਧਰ (ਰਮਨ)- ਥਾਣਾ ਨੰ. 3 ਦੀ ਹੱਦ ’ਚ ਫਗਵਾੜਾ ਗੇਟ ਸਥਿਤ ਗੁਪਤਾ ਇਲੈਕਟ੍ਰੀਕਲ ਸ਼ੋਅਰੂਮ ’ਚ ਦੋ ਠੱਗ ਆਏ ਤੇ ਮਿਕਸਰ ਲੈ ਕੇ ਫ਼ਰਾਰ ਹੋ ਗਏ। ਦੁਕਾਨਦਾਰ ਨੇ ਇਸ ਠੱਗੀ ਸਬੰਧੀ ਥਾਣਾ ਨੰ. 3 ਦੀ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਸ ਨੇ ਦੱਸਿਆ ਕਿ ਸ਼ਿਕਾਇਤ ’ਚ ਸ਼ੋਅਰੂਮ ਦੇ ਮਾਲਕ ਰਾਹੁਲ ਗੁਪਤਾ ਵਾਸੀ ਨਿਊ ਗ੍ਰੀਨ ਮਾਡਲ ਟਾਊਨ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ 2 ਨੌਜਵਾਨ ਉਸ ਦੀ ਦੁਕਾਨ ’ਤੇ ਆਏ ਤੇ ਉਸ ਨੂੰ ਸਾਮਾਨ ਖਰੀਦਣ ਲਈ ਕਹਿਣ ਲੱਗੇ ਤੇ ਗੱਲ ਕਰਦੇ-ਕਰਦੇ ਬਾਹਰ ਪਿਆ ਸੁਜਾਤਾ ਕੰਪਨੀ ਦਾ ਮਿਕਸਰ ਚੁੱਕ ਲਿਆ ਕਿਤੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਦੁਬਈ ਦੀ ਜੇਲ੍ਹ ਵਿੱਚ ਫਸੇ 17 ਨੌਜਵਾਨਾਂ ਦੇ ਮਾਪਿਆਂ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ, ਲਗਾਈ ਮਦਦ ਦੀ ਗੁਹਾਰ
ਉਨ੍ਹਾਂ ਦੇ ਜਾਣ ਤੋਂ ਬਾਅਦ ਉਸ ਨੂੰ ਇਸ ਬਾਰੇ ਪਤਾ ਲੱਗਾ ਤੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ, ਜਿਸ ’ਚ ਜੂਸਰ ਲੈ ਕੇ ਜਾਣ ਵਾਲੇ ਕੈਦ ਹੋ ਗਏ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਜਾਂਚ ਤੋਂ ਬਾਅਦ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਕਿਹਾ ਕਿ ਜਲਦੀ ਹੀ ਲੁਟੇਰਿਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਕੈਨੇਡਾ ਪਹੁੰਚ ਕੇ ਇਕ ਹੋਰ ਨੂੰਹ ਨੇ ਚੜ੍ਹਾਇਆ ਚੰਨ, ਸਹੁਰਿਆਂ ਨਾਲ ਰਿਸ਼ਤਾ ਰੱਖਣ ਤੋਂ ਕੀਤਾ ਸਾਫ਼ ਇਨਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤੀ ਝੁੰਦਾ ਕਮੇਟੀ ਦੀ ਰਿਪੋਰਟ ਜਨਤਕ
NEXT STORY