ਨਡਾਲਾ (ਸ਼ਰਮਾ)-ਪਿੰਡ ਲੱਖਣ ਕੇ ਪੱਡਾ ਵਿਖੇ ਵਿਦੇਸ਼ ਰਹਿੰਦੇ ਐੱਨ. ਆਰ. ਆਈ. ਪਰਿਵਾਰ ਦੇ ਬੰਦ ਘਰ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਘਰ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਘਰ ਇਚ ਪਿਆ ਪਿੱਤਲ ਦਾ ਸਾਮਾਨ, ਹੋਰ ਭਾਂਡੇ, ਗੈਸ ਸਿਲੰਡਰ ਸਮੇਤ ਹੋਰ ਸਮਾਨ ਚੋਰੀ ਕਰਕੇ ਲੈ ਗਏ। ਇਸ ਸਬੰਧੀ ਆਸਟ੍ਰੇਲੀਆ ਤੋਂ ਫੋਨ ’ਤੇ ਜਾਣਕਾਰੀ ਦਿੰਦੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਦੀਪ ਸਿੰਘ ਜੱਗਾ ਨੇ ਦੱਸਿਆ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਵਿਦੇਸ਼ ਵਿਚ ਰਹਿੰਦਾ ਹੈ ਅਤੇ ਪਿੱਛੋਂ ਉਨ੍ਹਾਂ ਦੇ ਮਾਸੜ ਬਲਵਿੰਦਰ ਸਿੰਘ ਘਰ ਦੀ ਦੇਖਭਾਲ ਕਰਦੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਗੁਆਂਢੀ ਨੇ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਘਰ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਅੰਦਰ ਲਾਈਟਾਂ ਜਗ ਰਹੀਆਂ ਹਨ। ਜਗਦੀਪ ਸਿੰਘ ਜੱਗਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਆਪਣੇ ਮਾਸੜ ਬਲਵਿੰਦਰ ਸਿੰਘ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਘਰ ਦੀ ਜਾਂਚ ਕੀਤੀ। ਇਸ ਦੌਰਾਨ ਘਰ ਦੀਆਂ ਅਲਮਾਰੀਆਂ ਅਤੇ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਘਰ ਵਿੱਚ ਪਏ ਪਿੱਤਲ ਦੇ ਭਾਂਡੇ, ਹੋਰ ਭਾਂਡੇ, ਗੈਸ ਸਿਲੰਡਰ ਅਤੇ ਹੋਰ ਸਾਮਾਨ ਗਾਇਬ ਸੀ।
ਉਨ੍ਹਾਂ ਦੱਸਿਆ ਕਿ ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ, ਜਿਸ ਵਿਚ ਕਥਿਤ ਤੌਰ 'ਤੇ ਚੋਰਾਂ ਦੀਆਂ ਤਸਵੀਰਾਂ ਨਜ਼ਰ ਆ ਰਹੀਆਂ ਹਨ। ਘਟਨਾ ਸਬੰਧੀ ਨਡਾਲਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ .ਵੀ. ਫੁਟੇਜ ਦੇ ਆਧਾਰ 'ਤੇ ਚੋਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਟਾਂਡਾ ਪੁਲਸ ਨੇ ਕੱਢਿਆ ਫਲੈਗ ਮਾਰਚ, ਚੈਕਿੰਗ ਮੁਹਿੰਮ ਚਲਾਈ
NEXT STORY