ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਚੋਰਾਂ ਨੇ ਪਿੰਡ ਹੇਜਮਾ ਅਤੇ ਝੱਜਾਂ ਵਿਖੇ ਬਿਜਲੀ ਦੇ ਦੋ ਟਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਪਰ ਅਤੇ ਕਲਪੁਰਜੇ ਚੋਰੀ ਕਰ ਲਏ। ਪਿੰਡ ਹੇਜਮਾ ਵਾਸੀ ਨਸੀਬ ਚੰਦ ਪੁੱਤਰ ਧੰਨਾ ਰਾਮ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਚੋਰੀ ਬਾਰੇ ਪਤਾ ਚੱਲਣ 'ਤੇ ਉਨ੍ਹਾਂ ਇਸ ਦੀ ਸੂਚਨਾ ਪੁਲਸ ਅਤੇ ਬਿਜਲੀ ਮਹਿਕਮੇ ਨੂੰ ਦੇ ਦਿੱਤੀ ਹੈ। ਨਸੀਬ ਚੰਦ ਨੇ ਦੱਸਿਆ ਕਿ ਉਸ ਦੇ ਖੇਤਾਂ ਵਿਚ ਲੱਗੇ ਟਰਾਂਸਫਾਰਮਰ ਨੂੰ ਹੇਠਾਂ ਲਾਹ ਕੇ ਚੋਰਾਂ ਨੇ ਉਸ ਵਿੱਚੋ ਕਾਪਰ ਚੋਰੀ ਕੀਤਾ ਹੈ ।
ਇਹ ਵੀ ਪੜ੍ਹੋ: ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ
ਇਸੇ ਤਰ੍ਹਾਂ ਬੀਤੀ ਰਾਤ ਚੋਰਾਂ ਨੇ ਪਿੰਡ ਝੱਜਾਂ ਦੀ ਵਤਰਸਪਲਾਈ ਸਕੀਮ ਲਈ ਲੱਗੇ ਟਰਾਂਸਫਾਰਮਰ ਵਿੱਚੋਂ ਵੀ ਕਾਪਰ ਚੋਰੀ ਕਰ ਲਿਆ ਹੈ। ਇਨ੍ਹਾਂ ਹਾਲਾਤ ਵਿਚ ਟਰਾਂਸਫਾਰਮਰ ਨਾਲ ਸੰਬੰਧਤ ਬਿਜਲੀ ਸਪਲਾਈ ਬੰਦ ਹੋ ਗਈ ਹੈ। ਪੁਲਸ ਇਸ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕੁਝ ਦਿਨ ਪਹਿਲਾਂ ਪਿੰਡ ਬਾਬਕ ਵਿੱਚੋਂ ਵੀ ਟਰਾਂਸਫਾਰਮਰ ਦੀ ਚੋਰੀ ਹੋ ਚੁੱਕੀ ਹੈ। ਇਲਾਕੇ ਦੇ ਕਿਸਾਨਾਂ ਨੇ ਖੇਤਾਂ ਵਿਚ ਲੱਗੇ ਟਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਗਿਰੋਹ ਦਾ ਪਤਾ ਲਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਜਾਣੋ ਕੀ ਬੋਲੇ ਪਰਨੀਤ ਕੌਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵਾਂਸ਼ਹਿਰ 'ਚ ਸੜਕ ਹਾਦਸਾ! ਨੈਸ਼ਨਲ ਹਾਈਵੇਅ 'ਤੇ ਡਿਵਾਈਡਰ ਨਾਲ ਟਕਰਾ ਕੇ ਕਾਰ ਪਲਟੀ
NEXT STORY