ਜਲੰਧਰ (ਸੋਨੂੰ)- ਮਾਈ ਹੀਰਾ ਗੇਟ ਨੇੜੇ ਆਰੀਆ ਸਮਾਜ ਮੰਦਿਰ ਦੇ ਸਾਹਮਣੇ ਚਾਰ ਤੋਂ ਪੰਜ ਅਣਪਛਾਤੇ ਲੋਕਾਂ ਨੇ ਇਕ ਮਿੱਲ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਸਵੇਰੇ 4 ਵਜੇ ਦੇ ਕਰੀਬ ਗੇਟ ਦਾ ਤਾਲਾ ਤੋੜਿਆ ਅਤੇ 10-15 ਰੁਪਏ ਨਕਦੀ, ਘਿਓ ਦਾ ਇਕ ਟੀਨ, ਰਿਫਾਇੰਡ ਤੇਲ ਦੀ ਪੇਟੀ ਅਤੇ ਡਰਾਈ ਫਰੂਟ ਲੈ ਕੇ ਫਰਾਰ ਹੋ ਗਏ। ਦੁਕਾਨ ਦੇ ਮਾਲਕ ਨੇ ਘਟਨਾ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਗੇਟ ਨੂੰ ਤੋੜ ਕੇ ਮੁਲਜ਼ਮ ਗੇਟ ਤੋੜ ਕੇ ਦੁਕਾਨ ਵਿਚ ਦਾਖ਼ਲ ਹੋਏ ਸਨ। ਮੁਲਜ਼ਮਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ ਅਤੇ ਉਨ੍ਹਾਂ ਗੱਲ੍ਹੇ ਵਿਚੋਂ ਨਕਦੀ ਚੋਰੀ ਕਰ ਲਈ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਮਿੱਲ 70 ਸਾਲ ਪੁਰਾਣੀ ਹੈ ਅਤੇ ਅਜਿਹੀ ਘਟਨਾ ਪਹਿਲਾਂ ਕਦੇ ਨਹੀਂ ਵਾਪਰੀ। ਉਸ ਨੇ ਇਸ ਮਾਮਲੇ ਦੀ ਰਿਪੋਰਟ ਪੁਲਸ ਨੂੰ ਦਿੱਤੀ ਹੈ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਬਾਜ਼ਾਰ ਦੇ ਦੁਕਾਨਦਾਰਾਂ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਅਕਸਰ ਵਾਪਰ ਰਹੀਆਂ ਹਨ।

ਇਹ ਵੀ ਪੜ੍ਹੋ: ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
ਹਾਲ ਹੀ 'ਚ ਅਣਪਛਾਤੇ ਚੋਰਾਂ ਨੇ ਖਿੰਗਾਰਾ ਗੇਟ 'ਚ ਇਕ ਦੁਕਾਨ 'ਚ ਦਾਖ਼ਲ ਹੋ ਕੇ ਨਕਦੀ, ਘਿਓ ਅਤੇ ਡਰਾਈ ਫਰੂਟ ਚੋਰੀ ਕਰ ਲਏ। ਦੁਕਾਨਦਾਰ ਨੇ ਪੁਲਸ ਸ਼ਿਕਾਇਤ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਨੇ ਕਿਹਾ ਕਿ ਜੇਕਰ ਪੁਲਸ ਕਾਰਵਾਈ ਨਹੀਂ ਕਰਦੀ ਤਾਂ ਸ਼ਿਕਾਇਤ ਦਰਜ ਕਰਨ ਦਾ ਕੋਈ ਮਤਲਬ ਨਹੀਂ ਹੈ। ਸ਼ਹਿਰ 'ਚ ਡਕੈਤੀਆਂ ਅਤੇ ਚੋਰੀਆਂ ਵਧ ਰਹੀਆਂ ਹਨ ਪੁਲਸ ਦੋਸ਼ੀਆਂ 'ਤੇ ਢਿੱਲੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ ਛੱਡਣ ਦੀ ਦੱਸੀ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ
NEXT STORY