ਕਪੂਰਥਲਾ (ਮਹਾਜਨ)-ਕਪੂਰਥਲਾ ਸ਼ਹਿਰ ’ਚ ਦਿਨੋਂ-ਦਿਨ ਚੋਰੀਆਂ, ਲੁੱਟਾਂ-ਖੋਹਾਂ, ਲੜਾਈ-ਝਗੜਿਆਂ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਇਨ੍ਹਾਂ ਵੱਧ ਰਹੀਆਂ ਵਾਰਦਾਤਾਂ ਕਾਰਨ ਇਲਾਕਾ ਵਾਸੀਆਂ ’ਚ ਡਰ ਦਾ ਮਾਹੌਲ ਹੈ। ਦੂਜੇ ਪਾਸੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਜ਼ਿਲ੍ਹਾ ਪੁਲਸ ਪ੍ਰਸ਼ਾਸਨ ਨੇ ਸ਼ਹਿਰ ’ਚ ਅਪਰਾਧ ਦਰ ਨੂੰ ਘਟਾਉਣ ਲਈ 2 ਥਾਣੇ ਬਣਾਏ ਹਨ ਪਰ ਇਸ ਦੇ ਬਾਵਜੂਦ ਅਪਰਾਧ ਦਾ ਗ੍ਰਾਫ਼ ਘੱਟ ਨਹੀਂ ਹੋ ਰਿਹਾ।
ਜ਼ਿਕਰਯੋਗ ਹੈ ਕਿ ਬੁੱਧਵਾਰ ਸਵੇਰੇ ਚੋਰਾਂ ਨੇ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ’ਤੇ ਸਥਿਤ ਸਵੀਟਸ ਸ਼ਾਪ ’ਚੋਂ ਨਕਦੀ ਚੋਰੀ ਕਰ ਲਈ ਅਤੇ ਫਰਾਰ ਹੋ ਗਏ। ਇਸ ਸਬੰਧੀ ਆਹੂਜਾ ਮਾਲਕ ਰਜਿੰਦਰ ਕੁਮਾਰ ਆਹੂਜਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਸਵੇਰੇ ਆ ਕੇ ਸਟੋਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਦੁਕਾਨ ਵਿਚੋਂ ਨਕਦੀ ਗਾਇਬ ਸੀ। ਉਸ ਨੇ ਦੱਸਿਆ ਕਿ ਦੁਕਾਨ ’ਚ ਕਰੀਬ 1.25 ਲੱਖ ਰੁਪਏ ਕੈਸ਼ ਤੇ ਸਿੱਕੇ ਪਏ ਸਨ। ਚੋਰ ਸਿੱਕੇ ਵੀ ਆਪਣੇ ਨਾਲ ਲੈ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈੱਸ 'ਤੇ ਹੋਈ ਪੱਥਰਬਾਜ਼ੀ, ਸਹਿਮੇ ਲੋਕ
ਚੋਰੀ ਨੂੰ ਅੰਜਾਮ ਦੇਣ ਵਾਲੇ ਚੋਰ ਇੰਨੇ ਚਲਾਕ ਸਨ ਕਿ ਸਭ ਤੋਂ ਪਹਿਲਾਂ ਉਨ੍ਹਾਂ ਨੇ ਸੀ. ਸੀ. ਟੀ. ਵੀ. ਕੈਮਰੇ ਦੀਆਂ ਤਾਰਾਂ ਤੋੜੀਆਂ ਤਾਂ ਜੋ ਉਨ੍ਹਾਂ ਦੀ ਫੋਟੋ ਖਿੱਚੀ ਨਾ ਜਾ ਸਕੇ। ਦੁਕਾਨਦਾਰ ਰਜਿੰਦਰ ਆਹੂਜਾ ਨੇ ਐੱਸ. ਐੱਸ. ਪੀ. ਵਤਸਲਾ ਗੁਪਤਾ ਤੋਂ ਮੰਗ ਕੀਤੀ ਕਿ ਇਲਾਕੇ ’ਚ ਰਾਤ ਦੀ ਪੁਲਸ ਗਸ਼ਤ ਵਧਾਈ ਜਾਵੇ ਤਾਂ ਜੋ ਅਪਰਾਧ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲੇ ਹੋਣਗੇ ਸਨਮਾਨਤ, ਮਿਲੇਗਾ ਇਹ ਇਨਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹੁੰਮਸ ਭਰੀ ਗਰਮੀ ਨਾਲ ਲੋਕ ਬੇਹਾਲ, ਮੌਸਮ ਬਦਲਾਅ ਨੇ ਵਧਾਏ ਰੋਗੀ
NEXT STORY