ਜਲੰਧਰ (ਵਰੁਣ)–ਲਾਡੋਵਾਲੀ ਰੋਡ ’ਤੇ ਸਥਿਤ ਖਹਿਰਾ ਮੈਡੀਕਲ ਸਟੋਰ ’ਤੇ ਸਵਿਫਟ ਕਾਰ ਵਿਚ ਆਏ ਚੋਰਾਂ ਨੇ ਸਟੋਰ ਵਿਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੰਗੀ ਗੱਲ ਰਹੀ ਕਿ ਚੌਕੀਦਾਰ ਨੇ ਚੋਰਾਂ ਨੂੰ ਤਾਲੇ ਤੋੜਦੇ ਦੇਖ ਕੇ ਦੁਕਾਨ ਮਾਲਕ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚ ਗਏ ਅਤੇ ਚੋਰ ਫ਼ਰਾਰ ਹੋ ਗਏ। ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਥਾਣਾ ਨਵੀਂ ਬਾਰਾਦਰੀ ਦੀ ਪੁਲਸ ਵਿਚ ਦਿੱਤੀ ਸ਼ਿਕਾਇਤ ਵਿਚ ਖਹਿਰਾ ਮੈਡੀਕਲ ਸਟੋਰ ਦੇ ਮਾਲਕ ਮਨਿੰਦਰਪਾਲ ਸਿੰਘ ਵਾਸੀ ਪ੍ਰੀਤ ਨਗਰ ਨੇ ਦੱਸਿਆ ਕਿ ਸਵੇਰੇ 5 ਵਜੇ ਚੌਕੀਦਾਰ ਨੇ ਚੋਰਾਂ ਨੂੰ ਉਨ੍ਹਾਂ ਦੀ ਦੁਕਾਨ ਦੇ ਤਾਲੇ ਤੋੜਦੇ ਦੇਖਿਆ। ਉਸਨੇ ਤੁਰੰਤ ਉਨ੍ਹਾਂ ਦੇ ਘਰ ਆ ਕੇ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਹ ਆਪਣੇ ਬੇਟੇ ਨਾਲ ਮੌਕੇ ’ਤੇ ਪਹੁੰਚ ਗਏ। ਚੋਰ ਉਦੋਂ ਵੀ ਤਾਲੇ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਜਿਵੇਂ ਹੀ ਮਨਿੰਦਰਪਾਲ ਸਿੰਘ ਨੇ ਰੌਲਾ ਪਾਇਆ ਤਾਂ ਮੁਲਜ਼ਮ ਆਪਣੀ ਸਵਿਫਟ ਕਾਰ ਵਿਚ ਬੈਠ ਕੇ ਫ਼ਰਾਰ ਹੋ ਗਏ। ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰਨੇ ਸ਼ੁਰੂ ਕਰ ਦਿੱਤੇ ਹਨ।
ਨਵਾਂਸ਼ਹਿਰ ਵਿਖੇ ਸਤਲੁਜ ਦਰਿਆ ਅਤੇ ਬਿਸਤ ਦੋਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ
NEXT STORY