ਜਲੰਧਰ (ਮਹੇਸ਼)–ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲ੍ਹਣ ਵਿਚ ਬੁੱਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹੋਏ ਕੀਰਤਨ ਦਰਬਾਰ ਵਿਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਨੂੰ ਭਾਈ ਜਸਵਿੰਦਰ ਸਿੰਘ ਜਾਚਕ, ਗਿਆਨੀ ਰਾਜਪਾਲ ਸਿੰਘ ਬੋਪਾਰਾਏ, ਭਾਈ ਕ੍ਰਿਪਾਲ ਸਿੰਘ, ਭਾਈ ਮੁਖਵਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਬੇਦੀ, ਭਾਈ ਮਲਕੀਤ ਸਿੰਘ ਅਤੇ ਭਾਈ ਪ੍ਰਿੰਸਪਾਲ ਸਿੰਘ ਨੇ ਕੀਰਤਨ ਨਾਲ ਨਿਹਾਲ ਕੀਤਾ। ਸੰਗਤ ਵੱਲੋਂ ਪੂਰੇ ਉਤਸ਼ਾਹ ਨਾਲ ਇਸ ਮੌਕੇ ਦੀਪਮਾਲਾ ਵੀ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਏਅਰਪੋਰਟ 'ਚ ਬਦਲਿਆ ਗਿਆ ਫਲਾਈਟਸ ਦਾ ਸਮਾਂ, ਜਾਣੋ ਨਵੀਂ Timing
ਡੀ. ਐੱਸ. ਪੀ. ਆਦਮਪੁਰ ਰਾਜੀਵ ਕੁਮਾਰ ਅਤੇ ਥਾਣਾ ਮੁਖੀ ਪਤਾਰਾ ਕ੍ਰਿਸ਼ਨ ਗੋਪਾਲ ਵੀ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਏ। ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਡੀ. ਐੱਸ. ਪੀ. ਆਦਮਪੁਰ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਦੀ ਆਸਥਾ ਦਾ ਕੇਂਦਰ ਇਸ ਮਹਾਨ ਸਥਾਨ ’ਤੇ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਦੇ ਪਾਵਨ ਦਿਵਸ ’ਤੇ ਅਰਦਾਸ ਕਰਦੇ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਸਾਰਿਆਂ ’ਤੇ ਹਮੇਸ਼ਾ ਬਣਿਆ ਰਹੇ।
ਇਹ ਵੀ ਪੜ੍ਹੋ: ਪੰਜਾਬ 'ਚ ਕਬੱਡੀ ਖਿਡਾਰੀ ਦਾ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗ ਨੇ ਲਈ ਜ਼ਿੰਮੇਵਾਰੀ
ਗੁਰਦੁਆਰਾ ਸਾਹਿਬ ਦੇ ਰਿਸੀਵਰ ਗੁਰਪ੍ਰੀਤ ਸਿੰਘ ਤਹਿਸੀਲਦਾਰ ਵੱਲੋਂ ਆਪਣੇ ਸੰਦੇਸ਼ ਵਿਚ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ ਅਤੇ ਸਮਾਰੋਹ ਦੇ ਪ੍ਰਬੰਧਾਂ ਦੀ ਦੇਖ-ਰੇਖ ਗੁਰਦੁਆਰਾ ਸਾਹਿਬ ਦੇ ਮੈਨੇਜਰ ਬਲਜੀਤ ਸਿੰਘ ਵੱਲੋਂ ਕੀਤੀ ਗਈ। ਸੁਪਰਵਾਈਜ਼ਰ ਗੁਰਸ਼ਰਨ ਸਿੰਘ ਅਤੇ ਸਾਰੇ ਸੇਵਾਦਾਰਾਂ ਨੇ ਵੀ ਆਪਣੀ ਡਿਊਟੀ ਬਾਖੂਬੀ ਨਿਭਾਈ। ਪੂਰਾ ਦਿਨ ਗੁਰਦੁਆਰਾ ਸਾਹਿਬ ਵਿਚ ਸੰਗਤ ਦੀ ਚਹਿਲ-ਪਹਿਲ ਰਹੀ। ਚਾਹ ਅਤੇ ਗੁਰੂ ਕਾ ਅਤੁੱਟ ਲੰਗਰ ਲਗਾਤਾਰ ਚੱਲਦਾ ਰਿਹਾ।
ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸਜਾਏ ਗਏ ਅਲੌਕਿਕ ਜਲੌਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਿੰਨੇ ਵੀ ਨਵੇਂ ਅਕਾਲੀ ਦਲ ਬਣਨਗੇ, ਸਾਰੇ ਹੀ ਨਕਾਰੇ ਜਾਣਗੇ: ਸੁਖਬੀਰ ਬਾਦਲ
NEXT STORY