ਹਾਜੀਪੁਰ (ਜੋਸ਼ੀ)- ਬਲਾਕ ਹਾਜੀਪੁਰ ਅਧੀਨ ਪੈਂਦੇ ਪਿੰਡ ਸੰਧਵਾਲ ਵਿਖੇ ਕੁਦਰਤੀ ਆਫ਼ਤ ਨੇ ਇਕ ਗੁੱਜਰ ਪਰਿਵਾਰ ਨੂੰ ਭਾਰੀ ਆਰਥਿਕ ਸੰਕਟ 'ਚ ਸੁੱਟ ਦਿੱਤਾ ਹੈ। ਅੱਜ ਤੜਕਸਾਰ ਪਏ ਭਾਰੀ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਗੁੱਜਰ ਪਰਿਵਾਰ ਦੇ ਤਿੰਨ ਮੁੱਲਵਾਨ ਪਸ਼ੂਆਂ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੰਧਵਾਲ ਵਿਖੇ ਮਰਦਾਨਾਂ ਟੋਬੇ ਨੇੜੇ ਰਹਿੰਦੇ ਗੁੱਜਰ ਸ਼ਾਮ ਦੀਨ ਪੁੱਤਰ ਮਸਰ ਦੀਨ ਦੇ ਘਰ ਇਹ ਦੁੱਖ਼ਦਾਈ ਹਾਦਸਾ ਵਾਪਰਿਆ। ਅੱਜ ਤੜਕੇ ਅਸਮਾਨੋਂ ਡਿੱਗੀ ਬਿਜਲੀ ਦੀ ਲਪੇਟ 'ਚ ਆਉਣ ਨਾਲ ਸ਼ਾਮ ਦੀਨ ਦੇ ਤਿੰਨ ਪਸ਼ੂ, ਜਿਨ੍ਹਾਂ ਵਿੱਚ ਦੋ ਦੁੱਧ ਦੇਣ ਵਾਲੀਆਂ ਮੱਝਾਂ ਅਤੇ ਇਕ ਕਟੀ ਸ਼ਾਮਲ ਹਨ, ਮੌਕੇ 'ਤੇ ਹੀ ਮਰ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼
ਇਸ ਅਚਾਨਕ ਵਾਪਰੇ ਹਾਦਸੇ ਕਾਰਨ ਗੁੱਜਰ ਪਰਿਵਾਰ 'ਤੇ ਦੁੱਖ਼ਾਂ ਦਾ ਪਹਾੜ ਟੁੱਟ ਪਿਆ ਹੈ ਕਿਉਂਕਿ ਇਹ ਪਸ਼ੂ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਸਨ। ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਇਸ ਦੁੱਖ਼ ਦੀ ਘੜੀ 'ਚ ਗੁੱਜਰ ਸ਼ਾਮ ਦੀਨ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਕੁਦਰਤੀ ਆਫ਼ਤ ਦੇ ਨੁਕਸਾਨ ਦਾ ਤੁਰੰਤ ਜਾਇਜ਼ਾ ਲਿਆ ਜਾਵੇ ਅਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇ ਕੇ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇ ਤਾਂ ਜੋ ਗੁੱਜਰ ਪਰਿਵਾਰ ਇਸ ਮੁਸ਼ਕਿਲ ਸਮੇਂ ਵਿੱਚੋਂ ਬਾਹਰ ਨਿਕਲ ਸਕੇ।
ਇਹ ਵੀ ਪੜ੍ਹੋ: OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
NEXT STORY