ਜਲੰਧਰ (ਵਰੁਣ)-ਦੇਰ ਰਾਤ ਸ਼ਹਿਰ ਦੀਆਂ ਸੜਕਾਂ 'ਤੇ ਬਿਨਾਂ ਕਾਰਨ ਘੁੰਮ ਰਹੇ 3 ਨੌਜਵਾਨਾਂ ਨੇ ਪੁੱਛਗਿੱਛ ਕਰਨ ਲਈ ਰੁਕੀ ਪੁਲਸ ਦੀ ਪੈਟਰੋਲਿੰਗ ਟੀਮ ’ਤੇ ਹੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲਸ ਨੇ ਤਿੰਨਾਂ ਨੂੰ ਕਾਬੂ ਕਰ ਲਿਆ, ਜੋਕਿ ਸ਼ਰਾਬ ਦੇ ਨਸ਼ੇ 'ਚ ਧੁੱਤ ਸਨ। ਤਿੰਨਾਂ ਖ਼ਿਲਾਫ਼ ਥਾਣਾ ਨੰ. 3 ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
ਜਾਣਕਾਰੀ ਮੁਤਾਬਕ ਥਾਣਾ ਨੰ. 3 ਦੀ ਪੁਲਸ ਵੀਰਵਾਰ ਰਾਤ ਨੂੰ ਆਪਣੇ ਇਲਾਕੇ ਵਿਚ ਪੈਟਰੋਲਿੰਗ ਕਰ ਰਹੀ ਸੀ। ਇਸੇ ਦੌਰਾਨ ਰਸਤੇ ਵਿਚ ਸ਼ਰੇਆਮ ਸ਼ਰਾਬ ਪੀਂਦੇ ਹੋਏ 3 ਨੌਜਵਾਨਾਂ ਨੂੰ ਦੇਰ ਰਾਤ ਘੁੰਮਣ ਅਤੇ ਸ਼ਰੇਆਮ ਸ਼ਰਾਬ ਪੀਣ ਦਾ ਕਾਰਨ ਪੁੱਛਿਆ ਤਾਂ ਉਹ ਤੈਸ਼ ਵਿਚ ਆ ਗਏ। ਨੌਜਵਾਨਾਂ ਨੇ ਪੁਲਸ ਟੀਮ ’ਤੇ ਬਲ ਦੀ ਵਰਤੋਂ ਕਰਨੀ ਚਾਹੀ ਪਰ ਪੁਲਸ ਟੀਮ ਨੇ ਤਿੰਨਾਂ ਨੂੰ ਕਾਬੂ ਕਰ ਲਿਆ। ਦੋਸ਼ੀ ਇਸ ਤਰ੍ਹਾਂ ਦੇਰ ਰਾਤ ਸੜਕਾਂ ’ਤੇ ਘੁੰਮਣ ਦਾ ਕਾਰਨ ਨਹੀਂ ਦੱਸ ਸਕੇ, ਜਿਸ ਤੋਂ ਬਾਅਦ ਤਿੰਨਾਂ ਨੂੰ ਥਾਣੇ ਲਿਜਾਇਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 35 (2) ਅਤੇ 128 ਤਹਿਤ ਕੇਸ ਦਰਜ ਕਰ ਲਿਆ ਗਿਆ।
ਪੁਲਸ ਨੇ ਤਿੰਨਾਂ ਦੀ ਗ੍ਰਿਫ਼ਤਾਰੀ ਵਿਖਾ ਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਕਾਰਵਾਈ ਨਾਲ ਪੁਲਸ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਦੇਰ ਰਾਤ ਸੜਕਾਂ ’ਤੇ ਜੇਕਰ ਕੋਈ ਵੀ ਵਿਅਕਤੀ ਬਿਨਾਂ ਕਾਰਨ ਘੁੰਮਦਾ ਮਿਲਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: 'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ 'ਤੇ ਝੂਮੇ ਸਮਰਥਕ
NEXT STORY