ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ 3 ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਔੜ ਵਿਖੇ ਤਾਇਨਾਤ ਏ. ਐੱਸ. ਆਈ. ਰਜਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਕਸਬਾ ਔੜ ਤੋਂ ਪਿੰਡ ਗੜ੍ਹੀ ਅਜੀਤ ਸਿੰਘ ਵੱਲ ਜਾ ਰਹੀ ਸੀ।
ਜਦੋਂ ਪੁਲਸ ਪਾਰਟੀ ਨਹਿਰ ਸੂਆ ਪੁਲੀ ਪਿੰਡ ਗੜ੍ਹੀ ਅਜੀਤ ਸਿੰਘ ਨੇੜੇ ਪੁੱਜੀ ਤਾਂ ਉਸ ਨੇ ਕੱਚੀ ਸੜਕ ’ਤੇ ਝਾੜੀਆਂ ਕੋਲ ਇਕ ਨੌਜਵਾਨ ਨੂੰ ਬੈਠਾ ਵੇਖਿਆ, ਜੋ ਕੁਝ ਕਰ ਰਿਹਾ ਸੀ ਅਤੇ ਪੁਲਸ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਹੱਥ 'ਚ ਫੜਿਆ ਸਾਮਾਨ ਘਾਹ ਵਿਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਸੜੀ ਹੋਈ ਸਿਲਵਰ ਦੀ ਫੁਆਇਲ ਹੈਰੋਇਨ ਲੱਗੀ, ਲਾਈਟਰ ਅਤੇ ਪਾਇਪਨੁੰਮਾ ਕਾਗ਼ਜ਼ ਬਰਾਮਦ ਕੀਤਾ। ਮੁਲਜ਼ਮ ਦੀ ਪਛਾਣ ਬਲਕਾਰ ਸਿੰਘ ਵਾਸੀ ਗੜ੍ਹੀ ਅਜੀਤ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਇਸੇ ਤਰ੍ਹਾਂ ਥਾਣਾ ਪੋਜੇਵਾਲ ਦੀ ਪੁਲਸ ਨੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਏ. ਐੱਸ. ਆਈ. ਸੰਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਸਹੂੰਗੜਾ, ਥਾਣਾ ਪੋਜੇਵਾਲ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਬਹਿਰਾਮ ਦੀ ਪੁਲਸ ਨੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸ. ਆਈ. ਸ਼ਿੰਦਰਪਾਲ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਵਾਸੀ ਪਿੰਡ ਬੀਸਲਾ ਥਾਣਾ ਬਹਿਰਾਮ ਵਜੋਂ ਹੋਈ ਹੈ। ਉਕਤ ਸਾਰੇ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
NEXT STORY