ਜਲੰਧਰ (ਮਹੇਸ਼)-ਕਮਿਸ਼ਨਰੇਟ ਪੁਲਸ ਦੇ ਥਾਣਾ ਸਦਰ ਜਮਸ਼ੇਰ ਦੀ ਪੁਲਸ ਚੌਕੀ ਜਲੰਧਰ ਹਾਈਟਸ ਅਤੇ ਚੌਕੀ ਫਤਿਹਪੁਰ (ਪ੍ਰਤਾਪਪੁਰਾ) ਨੇ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਹਾਈਟਸ ਚੌਕੀ ਦੇ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਸੋਨੂ ਘੋੜਾ ਅਤੇ ਜੋਗਿੰਦਰ ਸਿੰਘ ਦੋਵੇਂ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਖਾਂਬਰਾ ਕਾਲੋਨੀ ਜਲੰਧਰ ਤੇ ਬੇਅੰਤ ਸਿੰਘ ਪੁੱਤਰ ਤਰਸੇਮ ਸਿੰਘ ਨਿਵਾਸੀ ਬਾਜ਼ੀਗਰ ਮੁਹੱਲਾ ਖਾਂਬਰਾ ਜਲੰਧਰ ਦੇ ਰੂਪ ’ਚ ਹੋਈ ਹੈ।
ਇਹ ਵੀ ਪੜ੍ਹੋ: Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਉਨ੍ਹਾਂ ਦੇ ਕਬਜ਼ੇ ’ਚੋਂ 3 ਐਕਟਿਵਾ, 3 ਮੋਟਰਸਾਈਕਲ ਅਤੇ 1 ਆਟੋ ਤੋਂ ਇਲਾਵਾ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਵਰਤਿਆ ਜਾਂਦਾ ਦਾਤਰ ਬਰਾਮਦ ਕੀਤਾ ਗਿਆ ਹੈ। ਤਿੰਨਾਂ ਖ਼ਿਲਾਫ਼ ਥਾਣਾ ਸਦਰ ਜਮਸ਼ੇਰ ’ਚ ਐੱਫ. ਆਈ. ਆਰ. ਦਰਜ ਕੀਤੀ ਗਈ ਅਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤੇ ਜਾਣ ’ਤੇ ਜੱਜ ਸਾਹਿਬ ਦੇ ਹੁਕਮਾਂ ’ਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਂਚ ’ਚ ਪਤਾ ਲੱਗਾ ਹੈ ਕਿ ਪਹਿਲਾਂ ਵੀ ਤਿੰਨਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਾਰਤੀ ਅਨਸਰ ਨੇ ਪ੍ਰਵਾਸੀ ਫਰੂਟ ਵਿਕਰੇਤਾ ਦੀ ਫੜੀ ਨੂੰ ਲਾਈ ਅੱਗ, ਹੋਇਆ ਵੱਡਾ ਨੁਕਸਾਨ
NEXT STORY