ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 7 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੇਰਵੇ ਦਿੰਦੇ ਹੋਏ ਥਾਣਾ ਸਿਟੀ ਬਲਾਚੌਰ 'ਚ ਤਾਇਨਾਤ ਏ. ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ 'ਚ ਥਾਣਾ ਸਿਟੀ ਬਲਾਚੌਰ ਤੋਂ ਕੰਗਣਾ ਪੁਲ ਵੱਲ ਗਸ਼ਤ ਕਰ ਰਹੀ ਸੀ, ਤਾਂ ਇਕ ਧਾਰਮਿਕ ਸਥਾਨ ਦੇ ਨੇੜੇ ਇਕ ਵਿਅਕਤੀ ਨੂੰ ਉਲਟ ਦਿਸ਼ਾ ਤੋਂ ਆਉਂਦੇ ਵੇਖਿਆ ਗਿਆ। ਪੁਲਸ ਟੀਮ ਨੂੰ ਵੇਖ ਕੇ ਉਹ ਘਬਰਾ ਗਿਆ, ਉਸ ਨੇ ਆਪਣੀ ਜੇਬ ਵਿੱਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢਿਆ ਅਤੇ ਸੜਕ ਕਿਨਾਰੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ
ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਸ ਵਿਅਕਤੀ ਨੂੰ ਫੜ ਲਿਆ ਗਿਆ ਅਤੇ ਲਿਫ਼ਾਫ਼ੇ ਦੀ ਤਲਾਸ਼ੀ ਲੈਣ 'ਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਰਵੀ ਪੁੱਤਰ ਬਲਵੀਰ ਚੰਦ ਵਾਸੀ ਚੌਕ ਲਡੋਈਆ, ਨਵਾਂਸ਼ਹਿਰ ਵਜੋਂ ਹੋਈ ਹੈ। ਇਕ ਹੋਰ ਮਾਮਲੇ 'ਚ ਥਾਣਾ ਪੋਜੇਵਾਲ ਦੀ ਪੁਲਸ ਨੇ ਚਾਰ ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਜਗਦੀਪ ਕਟਾਰੀਆ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਦੀਪ ਕੁਮਾਰ ਉਰਫ਼ ਸੁੱਖਾ ਪੁੱਤਰ ਰਾਮਦਾਸ ਵਾਸੀ ਸੜੋਆ ਅਤੇ ਬਲਵੀਰ ਰਾਮ ਉਰਫ਼ ਸੋਨੂੰ ਪੁੱਤਰ ਗੁਰਮੇਲ ਰਾਮ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ, ਸਬੰਧਤ ਥਾਣਿਆਂ ਦੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
NEXT STORY