ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 3 ਵੱਖ-ਵੱਖ ਮਾਮਲਿਆਂ ’ਚ 36 ਹਜ਼ਾਰ ਐੱਮ. ਐੱਲ. 3 ਵਿਅਕਤੀਆਂ ਨੂੰ (48 ਬੋਤਲਾਂ) ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਅਮਰਜੀਤ ਕੌਰ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਸਲੋਹ ਤੋਂ ਗੋਰਖਪੁਰ ਨਹਿਰ ਕੋਲ ਜਾ ਰਹੀ ਸੀ ਤਾਂ ਪਿੰਡ ਦੇ ਨਜ਼ਦੀਕ ਇਕ ਡੇਢ ਸਾਲ ਦੀ ਉਮਰ ਦਾ ਵਿਅਕਤੀ ਮਿਲਿਆ ਇਕ ਦਰੱਖ਼ਤ ਕੋਲ ਬੈਠ ਕੇ ਪੁਲਸ ਪਾਰਟੀ ਨੂੰ ਵੇਖ ਕੇ ਖੇਤਾਂ ਵੱਲ ਚੱਲ ਪਿਆ। ਉਸ ਨੂੰ ਸਾਥੀ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਅਤੇ ਜਦੋਂ ਉਸ ਦੇ ਪਲਾਸਟਿਕ ਦੇ ਥੈਲੇ ਦੀ ਚੈਕਿੰਗ ਕੀਤੀ ਗਈ ਤਾਂ ਉਸ ’ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਕਾਬੂ ਦੋਸ਼ੀ ਦੀ ਪਛਾਣ ਬਲਵੀਰ ਕੁਮਾਰ ਵਾਸੀ ਗੋਰਖਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ, ਤਿੰਨ ਦਿਨ ਹੋਵੇਗਾ ਚੱਕਾ ਜਾਮ
ਇਕ ਹੋਰ ਮਾਮਲੇ ’ਚ ਹੈੱਡ ਕਾਂਸਟੇਬਲ ਜਗਜੀਤ ਸਿੰਘ ਦੀ ਪੁਲਸ ਪਾਰਟੀ ਨੇ ਇਕ ਵਿਅਕਤੀ ਜਗਤਾਰ ਚੰਦ ਵਾਸੀ ਲੰਗੜੋਆ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀ ਖਿਲਾਫ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਤਹਿਤ ਅਤੇ ਆਬਕਾਰੀ ਦੇ ਦਰਜਨਾਂ ਕੇਸ ਦਰਜ ਹਨ। ਐੱਸ. ਐੱਚ. ਓ. ਨੇ ਦੱਸਿਆ ਕਿ ਇਕ ਹੋਰ ਮਾਮਲੇ ’ਚ ਹੈੱਡ ਕਾਂਸਟੇਬਲ ਲਖਜਿੰਦਰ ਸਿੰਘ ਦੀ ਪੁਲਸ ਪਾਰਟੀ ਨੇ ਇਕ ਵਿਅਕਤੀ ਬੱਬੀ ਰਾਮ ਵਾਸੀ ਲੰਗੜੋਆ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਅਤੇ ਆਬਕਾਰੀ ਦੇ 19 ਕੇਸ ਦਰਜ ਹਨ। ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਤਿੰਨਾਂ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤੀ ਦਾ ਵਿਛੋੜਾ ਨਾ ਸਹਾਰ ਸਕੀ ਪਤਨੀ, 24 ਘੰਟਿਆਂ 'ਚ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
NEXT STORY