ਜਲੰਧਰ (ਮਹੇਸ਼)- ਘਰਾਂ ਵਿਚ ਚੋਰੀਆਂ ਕਰਨ ਵਾਲੇ ਨਸ਼ਾ ਕਰਨ ਦੇ ਆਦੀ 3 ਨੌਜਵਾਨਾਂ ਨੂੰ ਥਾਣਾ ਪਤਾਰਾ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਆਪਣੇ ਮੋਟਰਸਾਈਕਲ ’ਤੇ ਜਾਅਲੀ ਨੰਬਰ ਪਲੇਟ ਲਗਾਈ ਹੋਈ ਸੀ। ਐੱਸ. ਐੱਚ. ਓ. ਪਤਾਰਾ ਨੇ ਦੱਸਿਆ ਕਿ ਏ. ਐੱਸ. ਆਈ. ਜਸਬੀਰ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਪਿੰਡ ਬੁਢਿਆਣਾ ਟੀ-ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ 3 ਨੌਜਵਾਨ ਆਪਣੇ ਮੋਟਰਸਾਈਕਲ ਮਾਰਕਾ ਹੀਰੋ ਸਪਲੈਂਡਰ ’ਤੇ ਜਾਅਲੀ ਨੰਬਰ ਪਲੇਟ ਲਗਾ ਕੇ ਕਿਸ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਪਿੰਡ ਨੰਗਲ ਫਤਹਿ ਖਾਂ ਵਲੋਂ ਆ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਉਹ ਟੀ-ਪੁਆਇੰਟ ’ਤੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਉਸ ’ਤੇ ਜਾਅਲੀ ਨੰਬਰ ਪਲੇਟ ਲੱਗੀ ਹੋਈ ਹੈ ਅਤੇ ਉਨ੍ਹਾਂ ਕੋਲ ਲੋਹੇ ਦਾ ਹਥਿਆਰ ਵੀ ਸੀ। ਉਹ ਚੋਰੀ ਦੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ। ਉਨ੍ਹਾਂ ਨੇ ਆਪਣੀ ਪਛਾਣ ਲਖਵਿੰਦਰ ਪੁੱਤਰ ਅਮਰਜੀਤ ਬੱਬੂ ਵਾਸੀ ਪਿੰਡ ਨੂਰਪੁਰ ਥਾਣਾ ਮਕਸੂਦਾਂ ਜ਼ਿਲਾ ਜਲੰਧਰ ਦਿਹਾਤੀ, ਅਰੁਣ ਕੁਮਾਰ ਆਸ਼ੂ ਪੁੱਤਰ ਹੰਸਰਾਜ ਵਾਸੀ ਪਿੰਡ ਰੇਰੂ ਜਲੰਧਰ ਅਤੇ ਰਾਜਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸ਼ਹੀਦ ਬਾਬਾ ਦੀਪ ਸਿੰਘ ਨਗਰ ਥਾਣਾ ਡਵੀਜ਼ਨ ਨੰਬਰ 8 ਜਲੰਧਰ ਵਜੋਂ ਦੱਸੀ। ਉਨ੍ਹਾਂ ਖ਼ਿਲਾਫ਼ ਅੰਡਰ ਸੈਕਸ਼ਨ 345 (3), 331 (4), 305, 304 (2) ਬੀ. ਐੱਨ. ਐੱਸ. ਤਹਿਤ ਥਾਣਾ ਪਤਾਰਾ ਵਿਚ 92 ਨੰ. ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ ਹੋਵੇਗੀ ਦਿੱਖ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਕਾਰੀ ਪ੍ਰਾਇਮਰੀ ਸਕੂਲ ਢੋਲਵਾਹਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
NEXT STORY