ਜਲੰਧਰ (ਵਾਰਤਾ)- ਜਲੰਧਰ (ਦਿਹਾਤੀ) ਦੇ ਥਾਣਾ ਮਹਿਤਪੁਰ ਦੀ ਪੁਲਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਕੋਲੋਂ 1.87 ਲੱਖ ਰੁਪਏ ਦੀ ਡਰੱਗ ਮਨੀ, 10 ਕਿਲੋਗ੍ਰਾਮ ਚੂਰਾ ਪੋਸਤ, 215 ਨਸ਼ੀਲੀਆਂ ਗੋਲੀਆਂ ਅਤੇ 50 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ। ਸਬ-ਡਿਵੀਜ਼ਨ ਸ਼ਾਹਕੋਟ ਦੇ ਉਪ ਪੁਲਸ ਕਪਤਾਨ ਮਹਿਲਾ ਅਤੇ ਬਾਲ ਅਪਰਾਧ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਹਿਤਪੁਰ ਵਾਸੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਕੋਲੋਂ 10 ਕਿਲੋ ਭੁੱਕੀ, 110 ਨਸ਼ੀਲੀਆਂ ਗੋਲੀਆਂ ਸਮੇਤ 1 ਲੱਖ 17 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਅਮਰਜੀਤ ਸਿੰਘ ਕੋਲੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਗੁਰਪ੍ਰੀਤ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਹਿਲਾਂ ਵੀ 6 ਕੇਸ ਦਰਜ ਹਨ।
ਇਹ ਵੀ ਪੜ੍ਹੋ : ਨੰਗਲ ਸ਼ਹਿਰ ਦੀ ਤ੍ਰਾਸਦੀ: 4 ਧੀਆਂ ਦੀ ਮਾਂ ਕਰਦੀ ਨਸ਼ੀਲੀਆਂ ਗੋਲੀਆਂ ਦਾ ਸੇਵਨ, ਸੱਸ ਨੇ ਰੋ-ਰੋ ਸੁਣਾਇਆ ਦੁੱਖੜਾ
ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਖ਼ੁਲਾਸੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਪੁਲਸ ਪਾਰਟੀ ਨੇ ਗੁਰਮੀਤ ਕੌਰ ਉਰਫ਼ ਗੁਰਮੀਤ ਪਤਨੀ ਲਖਵੀਰ ਸਿੰਘ ਵਾਸੀ ਨਗਰ ਮੁਹੱਲਾ ਮਹਿਤਪੁਰ ਕੋਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਗੁਰਮੀਤ ਕੌਰ ਖ਼ਿਲਾਫ਼ ਪਹਿਲਾਂ ਹੀ ਐੱਨ. ਡੀ. ਪੀ. ਐੱਸ. ਐਕਟ, ਆਬਕਾਰੀ ਐਕਟ ਦੇ 104 ਕੇਸ ਦਰਜ ਹਨ।
ਇਹ ਵੀ ਪੜ੍ਹੋ : ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗੋਰਾਇਆ ਵਿਖੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ 2.20 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
NEXT STORY